IMG-LOGO
ਹੋਮ ਪੰਜਾਬ, ਰਾਸ਼ਟਰੀ, ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡੀ ਸਿਆਸੀ ਹਲਚਲ: ਦਿੱਲੀ 'ਚ...

ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡੀ ਸਿਆਸੀ ਹਲਚਲ: ਦਿੱਲੀ 'ਚ ਸੁਖਬੀਰ ਬਾਦਲ ਨੇ ਪੀਐੱਮ ਮੋਦੀ ਨਾਲ ਕੀਤੀ ਮੁਲਾਕਾਤ; ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਤੇਜ਼

Admin User - Aug 07, 2026 12:50 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਸਵੇਰੇ ਹੀ ਦਿੱਲੀ ਪਹੁੰਚੇ ਸਨ ਅਤੇ ਉਨ੍ਹਾਂ ਨੇ ਪਾਰਲੀਮੈਂਟ ਹਾਊਸ ਦੇ ਅੰਦਰ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ।


ਦੋਵਾਂ ਆਗੂਆਂ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਲਗਭਗ 4 ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਹੈ। ਅਜਿਹੇ ਵਿੱਚ ਇਸ ਮੁਲਾਕਾਤ ਨੂੰ ਸਿਆਸੀ ਤੌਰ 'ਤੇ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਤੇ ਭਾਜਪਾ (BJP) ਗਠਜੋੜ ਦੀਆਂ ਚਰਚਾਵਾਂ ਛਿੜ ਗਈਆਂ ਹਨ।


ਇਧਰ, ਅਰਵਿੰਦ ਕੇਜਰੀਵਾਲ ਨੇ ਤਨਜ਼ ਕੱਸਦਿਆਂ ਲਿਖਿਆ—

"ਨਾ ਨਾ ਕਰਦੇ ਪਿਆਰ ਤੁਹੀ ਸੇ ਕਰ ਬੈਠੇ...... ਤਾਂ ਕੀ ਚੰਦਾ ਚੋਰ ਪਾਰਟੀ ਅਤੇ ਬੇਅਦਬੀ ਪਾਰਟੀ ਦਾ ਗਠਜੋੜ ਹੋ ਰਿਹਾ ਹੈ?"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.