IMG-LOGO
ਹੋਮ ਰਾਸ਼ਟਰੀ, ਹਰਿਆਣਾ, ਫਤਿਹਾਬਾਦ 'ਚ ਘਰੇਲੂ ਕਲੇਸ਼ ਕਾਰਨ ਖ਼ੌਫ਼ਨਾਕ ਕਾਂਡ: ਨਸ਼ੇੜੀ ਪਤੀ ਤੋਂ...

ਫਤਿਹਾਬਾਦ 'ਚ ਘਰੇਲੂ ਕਲੇਸ਼ ਕਾਰਨ ਖ਼ੌਫ਼ਨਾਕ ਕਾਂਡ: ਨਸ਼ੇੜੀ ਪਤੀ ਤੋਂ ਤੰਗ ਮਾਂ ਨੇ 2 ਮਾਸੂਮ ਬੱਚਿਆਂ ਸਮੇਤ ਪਾਣੀ ਦੀ ਟੈਂਕੀ 'ਚ ਛਾਲ ਮਾਰ ਕੇ ਕੀਤੀ...

Admin User - Aug 07, 2026 01:29 PM
IMG

ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਭੱਟੂ ਖੇਤਰ ਅਧੀਨ ਪੈਂਦੇ ਪਿੰਡ ਮੇਹੂਵਾਲਾ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਔਰਤ ਨੇ ਆਪਣੇ ਦੋ ਮਾਸੂਮ ਬੱਚਿਆਂ ਸਮੇਤ ਘਰ ਅੰਦਰ ਬਣੀ ਪਾਣੀ ਦੀ ਟੈਂਕੀ ਵਿੱਚ ਛਾਲ ਮਾਰ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ। ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਤਿੰਨਾਂ ਨੂੰ ਟੈਂਕੀ 'ਚੋਂ ਬਾਹਰ ਕੱਢ ਕੇ ਭੱਟੂ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।


ਮ੍ਰਿਤਕਾਂ ਦੀ ਪਛਾਣ 31 ਸਾਲਾ ਸੁਦੇਸ਼, ਉਸ ਦੀ 9 ਸਾਲਾ ਧੀ ਜੋਤੀ ਅਤੇ 7 ਸਾਲਾ ਪੁੱਤਰ ਵਨੀਤ ਵਜੋਂ ਹੋਈ ਹੈ। ਮ੍ਰਿਤਕ ਔਰਤ ਦੇ ਭਰਾ ਪ੍ਰਵੀਨ ਕੁਮਾਰ ਵੱਲੋਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਸੁਦੇਸ਼ ਦਾ ਵਿਆਹ 2014 ਵਿੱਚ ਸੰਦੀਪ ਕੁਮਾਰ ਨਾਲ ਹੋਇਆ ਸੀ। ਦੋਸ਼ ਹੈ ਕਿ ਸੰਦੀਪ ਨਸ਼ੇ ਦਾ ਆਦੀ ਸੀ ਅਤੇ ਆਏ ਦਿਨ ਆਪਣੀ ਪਤਨੀ ਨਾਲ ਕੁੱਟਮਾਰ ਤੇ ਤੰਗ-ਪ੍ਰੇਸ਼ਾਨ ਕਰਦਾ ਸੀ। ਵੀਰਵਾਰ ਦੁਪਹਿਰ ਨੂੰ ਵੀ ਦੋਵਾਂ ਵਿਚਾਲੇ ਭਾਰੀ ਝਗੜਾ ਹੋਇਆ ਸੀ, ਜਿਸ ਤੋਂ ਦੁਖੀ ਹੋ ਕੇ ਸੁਦੇਸ਼ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।


ਘਟਨਾ ਦੀ ਸੂਚਨਾ ਮਿਲਦੇ ਹੀ ਭੱਟੂ ਕਲਾਂ ਥਾਣਾ ਪੁਲਿਸ ਅਤੇ ਕ੍ਰਾਈਮ ਸੀਨ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਰੂਰੀ ਸਬੂਤ ਇਕੱਠੇ ਕੀਤੇ। ਪੁਲਿਸ ਬੁਲਾਰੇ ਵਿਨੋਦ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਨੀ 'ਤੇ ਬੱਚਿਆਂ ਦੇ ਕਤਲ ਅਤੇ ਪਤੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਤੇ ਤੰਗ-ਪ੍ਰੇਸ਼ਾਨ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.