IMG-LOGO
ਹੋਮ ਪੰਜਾਬ: ਹੁਸ਼ਿਆਰਪੁਰ ਨਗਰ ਨਿਗਮ ਨੂੰ ਮਿਲੀ ਪਹਿਲੀ ਮਹਿਲਾ ਮੇਅਰ, ਪ੍ਰਵੀਨ ਸੈਣੀ...

ਹੁਸ਼ਿਆਰਪੁਰ ਨਗਰ ਨਿਗਮ ਨੂੰ ਮਿਲੀ ਪਹਿਲੀ ਮਹਿਲਾ ਮੇਅਰ, ਪ੍ਰਵੀਨ ਸੈਣੀ ਬਣੀ ਮੇਅਰ; ਸੁਰਿੰਦਰ ਸ਼ਿੰਦਾ ਤੇ ਸੰਦੀਪ ਚੇਚੀ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

Admin User - Aug 07, 2026 05:31 PM
IMG

ਹੁਸ਼ਿਆਰਪੁਰ ਨਗਰ ਨਿਗਮ ਦੇ ਇਤਿਹਾਸ ਵਿੱਚ ਨਵਾਂ ਅਧਿਆਇ ਉਸ ਵੇਲੇ ਜੁੜ ਗਿਆ ਜਦੋਂ ਪ੍ਰਵੀਨ ਸੈਣੀ ਨੂੰ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਵਜੋਂ ਚੁਣਿਆ ਗਿਆ। ਸ਼ੁੱਕਰਵਾਰ ਨੂੰ ਹੋਈ ਚੋਣ ਪ੍ਰਕਿਰਿਆ ਦੌਰਾਨ ਛੇ ਵਾਰ ਕੌਂਸਲਰ ਰਹਿ ਚੁੱਕੀ ਪ੍ਰਵੀਨ ਸੈਣੀ ਦੇ ਨਾਮ 'ਤੇ ਸਰਬਸੰਮਤੀ ਨਾਲ ਮੋਹਰ ਲੱਗੀ। ਇਸ ਦੇ ਨਾਲ ਹੀ ਸਾਬਕਾ ਮੇਅਰ ਸੁਰਿੰਦਰ ਸ਼ਿੰਦਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਨੂੰ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ।

ਚੋਣਾਂ ਤੋਂ ਪਹਿਲਾਂ ਸਵੇਰੇ 11 ਵਜੇ ਨਗਰ ਨਿਗਮ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੇ ਸਹੁੰ ਚੁੱਕੀ। ਇਸ ਉਪਰੰਤ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਦੀ ਪ੍ਰਧਾਨਗੀ ਅਤੇ ਅਬਜ਼ਰਵਰ ਵਜੋਂ ਨਿਯੁਕਤੀ ਹੇਠ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ।

ਪ੍ਰਵੀਨ ਸੈਣੀ ਲੰਬੇ ਸਮੇਂ ਤੋਂ ਨਗਰ ਪਾਲਿਕਾ ਦੀ ਰਾਜਨੀਤੀ ਨਾਲ ਜੁੜੀ ਹੋਈ ਹੈ ਅਤੇ ਲਗਾਤਾਰ ਛੇ ਵਾਰ ਕੌਂਸਲਰ ਚੁਣੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਉਹ ਸੀਨੀਅਰ ਡਿਪਟੀ ਮੇਅਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੀ ਹੈ। ਹੁਣ ਪਹਿਲੀ ਮਹਿਲਾ ਮੇਅਰ ਬਣ ਕੇ ਉਹ ਹੁਸ਼ਿਆਰਪੁਰ ਦੇ ਨਗਰ ਨਿਗਮ ਦੀ ਕਮਾਨ ਸੰਭਾਲੇਗੀ। ਦੂਜੇ ਪਾਸੇ, ਸਾਬਕਾ ਮੇਅਰ ਸੁਰਿੰਦਰ ਸ਼ਿੰਦਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ, ਜਿਸ ਨਾਲ ਨਗਰ ਨਿਗਮ ਦੀ ਨਵੀਂ ਲੀਡਰਸ਼ਿਪ ਦਾ ਰਸਮੀ ਗਠਨ ਹੋ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.