IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਕੈਨੇਡਾ 'ਚ PGWP ਸੰਕਟ: ਪੰਜਾਬ ਸਰਕਾਰ ਨੇ ਫਸੇ ਵਿਦਿਆਰਥੀਆਂ ਨੂੰ...

ਕੈਨੇਡਾ 'ਚ PGWP ਸੰਕਟ: ਪੰਜਾਬ ਸਰਕਾਰ ਨੇ ਫਸੇ ਵਿਦਿਆਰਥੀਆਂ ਨੂੰ ਦਿੱਤਾ ਸਾਥ ਦਾ ਭਰੋਸਾ, ਕੇਂਦਰ ਕੋਲ ਚੁੱਕਿਆ ਮਾਮਲਾ

Admin User - Aug 07, 2026 06:14 PM
IMG

ਪੰਜਾਬ ਵਿਧਾਨ ਸਭਾ ਵਿੱਚ ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (PGWP) ਨਾਲ ਜੁੜੀ ਸਮੱਸਿਆ ਦਾ ਮੁੱਦਾ ਗੂੰਜਿਆ। NRI ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੈਨੇਡਾ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਮੀਟਿੰਗ ਲਈ ਸਮਾਂ ਵੀ ਮੰਗਿਆ ਗਿਆ ਹੈ।

ਮੰਤਰੀ ਨੇ ਕਿਹਾ ਕਿ ਕਰੀਬ 1,500 ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡਾ ਵਿੱਚ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦਾ ਦਾਅਵਾ ਹੈ ਕਿ 2024 ਵਿੱਚ ਦਾਖਲੇ ਸਮੇਂ ਉਨ੍ਹਾਂ ਨੂੰ PGWP ਲਈ ਯੋਗ ਹੋਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ਦੀਆਂ ਅਰਜ਼ੀਆਂ ਰੱਦ ਕੀਤੀਆਂ ਜਾ ਰਹੀਆਂ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੁਝ ਵਿਦਿਆਰਥੀਆਂ ਨੂੰ ਵਰਕ ਪਰਮਿਟ ਮਿਲ ਰਹੇ ਹਨ, ਜਦਕਿ ਕਈਆਂ ਦੀਆਂ ਅਰਜ਼ੀਆਂ ਖਾਰਜ ਹੋ ਰਹੀਆਂ ਹਨ, ਜਿਸ ਤੋਂ ਲੱਗਦਾ ਹੈ ਕਿ ਪ੍ਰਕਿਰਿਆ ਵਿੱਚ ਕਿਤੇ ਨਾ ਕਿਤੇ ਗੜਬੜ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਰੱਦ ਹੋਈਆਂ ਅਰਜ਼ੀਆਂ ਦੀ ਮੁੜ ਸਮੀਖਿਆ ਕੀਤੀ ਜਾਵੇ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਮਿਲੇ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਲੋੜ ਪੈਣ 'ਤੇ ਅਦਾਲਤੀ ਕਾਰਵਾਈ ਲਈ ਵੀ ਸਰਕਾਰ ਹਰ ਸੰਭਵ ਸਹਿਯੋਗ ਦੇਵੇਗੀ ਅਤੇ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.