IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਕੈਲੀਫੋਰਨੀਆ 'ਚ ਪੰਜਾਬੀ ਨੌਜਵਾਨ ਦਾ ਕਤਲ, ਪਟਿਆਲਾ ਦੇ ਪਿੰਡ ਅਤਲਾ...

ਕੈਲੀਫੋਰਨੀਆ 'ਚ ਪੰਜਾਬੀ ਨੌਜਵਾਨ ਦਾ ਕਤਲ, ਪਟਿਆਲਾ ਦੇ ਪਿੰਡ ਅਤਲਾ 'ਚ ਸੋਗ; ਪਰਿਵਾਰ ਨੇ ਮੰਗਿਆ ਇਨਸਾਫ਼

Admin User - Aug 07, 2026 07:40 PM
IMG

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ 24 ਸਾਲਾ ਪੰਜਾਬੀ ਨੌਜਵਾਨ ਖੁਸ਼ਕਰਨਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਨਾਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਤਲਾ ਵਿੱਚ ਗਹਿਰਾ ਸੋਗ ਪੈਦਾ ਹੋ ਗਿਆ ਹੈ। ਖੁਸ਼ਕਰਨਦੀਪ ਕਰੀਬ ਪੰਜ ਸਾਲ ਪਹਿਲਾਂ ਆਪਣੇ ਪਰਿਵਾਰ ਦੀ ਆਰਥਿਕ ਮਦਦ ਲਈ ਅਮਰੀਕਾ ਗਿਆ ਸੀ ਅਤੇ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।

ਪਰਿਵਾਰਕ ਮੈਂਬਰਾਂ ਮੁਤਾਬਕ 30 ਜੁਲਾਈ ਤੋਂ ਬਾਅਦ ਉਸ ਨਾਲ ਸੰਪਰਕ ਨਹੀਂ ਹੋ ਸਕਿਆ ਕਿਉਂਕਿ ਉਸ ਦਾ ਮੋਬਾਈਲ ਫ਼ੋਨ ਅਚਾਨਕ ਬੰਦ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਸੂਚਨਾ ਦੇਣ 'ਤੇ ਕੈਲੀਫੋਰਨੀਆ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਅਤੇ ਬਾਅਦ ਵਿੱਚ ਉਸ ਦੀ ਲਾਸ਼ ਇੱਕ ਜੰਗਲੀ ਖੇਤਰ ਵਿੱਚੋਂ ਬਰਾਮਦ ਕੀਤੀ।

ਮੁੱਢਲੀ ਜਾਂਚ ਅਨੁਸਾਰ, ਖੁਸ਼ਕਰਨਦੀਪ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਗੱਡੀ ਵਿੱਚ ਸਫ਼ਰ ਕਰ ਰਿਹਾ ਸੀ। ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਹਾਲੇ ਤੱਕ ਕਤਲ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਕੋਲ ਇਨਸਾਫ਼ ਦੀ ਮੰਗ ਕਰਦਿਆਂ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦੀ ਤੋਂ ਜਲਦੀ ਭਾਰਤ ਲਿਆਂਦੀ ਜਾਵੇ। ਇਸ ਦੇ ਨਾਲ ਹੀ ਉੱਤਰੀ ਅਮਰੀਕਾ ਦੀ ਪੰਜਾਬੀ ਭਾਈਚਾਰੇ ਨੇ ਪਰਿਵਾਰ ਦੀ ਸਹਾਇਤਾ ਲਈ ਫੰਡ ਇਕੱਠਾ ਕਰਨ ਦੀ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਮ੍ਰਿਤਕ ਦੇਹ ਨੂੰ ਵਤਨ ਲਿਆਉਣ ਅਤੇ ਕਾਨੂੰਨੀ ਕਾਰਵਾਈ ਵਿੱਚ ਮਦਦ ਮਿਲ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.