IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਕੈਨੇਡਾ 'ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ: ਜਗਰਾਉਂ ਦੀ...

ਕੈਨੇਡਾ 'ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ: ਜਗਰਾਉਂ ਦੀ 24 ਸਾਲਾ ਰਮਨਦੀਪ ਕੌਰ ਦੀ ਡਿਊਟੀ ਦੌਰਾਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਗਈ ਜਾਨ; ਐਡਮਿੰਟਨ...

Admin User - Aug 08, 2026 11:53 AM
IMG

ਕੈਨੇਡਾ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉੱਚ ਸਿੱਖਿਆ ਅਤੇ ਸੁਨਹਿਰੀ ਭਵਿੱਖ ਦੀ ਆਸ ਲੈ ਕੇ ਕੈਨੇਡਾ ਗਈ ਜਗਰਾਉਂ ਨੇੜਲੇ ਪਿੰਡ ਗੁੱਡੇ ਦੀ 24 ਸਾਲਾ ਰਮਨਦੀਪ ਕੌਰ ਮਾਨ ਦੀ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਸਭ ਤੋਂ ਵੱਧ ਦੁਖਦ ਪਹਿਲੂ ਇਹ ਹੈ ਕਿ ਰਮਨਦੀਪ ਕੌਰ ਕੈਨੇਡੀਅਨ ਪੁਲਿਸ ਵਿੱਚ ਸੇਵਾ ਨਿਭਾ ਰਹੀ ਸੀ ਅਤੇ ਹਾਦਸੇ ਵੇਲੇ ਉਹ ਆਪਣੀ ਸਰਕਾਰੀ ਡਿਊਟੀ 'ਤੇ ਤਾਇਨਾਤ ਸੀ।


ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਕੌਰ ਸ਼ੁੱਕਰਵਾਰ ਨੂੰ ਡਿਊਟੀ ਦੌਰਾਨ ਇੱਕ ਦੋਸ਼ੀ ਨੂੰ ਜੇਲ੍ਹ ਲੈ ਕੇ ਜਾ ਰਹੀ ਸੀ, ਜਦੋਂ ਉਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਰਮਨਦੀਪ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਐਡਮਿੰਟਨ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪੁਲਿਸ ਨੇ ਉਸ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ।


ਰਮਨਦੀਪ ਕੌਰ ਲਗਭਗ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਮੈਨੀਟੋਬਾ ਗਈ ਸੀ। ਆਪਣੀ ਸਖ਼ਤ ਮਿਹਨਤ ਨਾਲ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਕਰੀਬ ਛੇ ਮਹੀਨੇ ਪਹਿਲਾਂ ਮੈਨੀਟੋਬਾ ਤੋਂ ਐਡਮਿੰਟਨ ਚਲੀ ਗਈ ਸੀ, ਜਿੱਥੇ ਉਸ ਨੇ ਕੈਨੇਡੀਅਨ ਪੁਲਿਸ ਵਿੱਚ ਭਰਤੀ ਹੋ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਂ ਰੋਸ਼ਨ ਕੀਤਾ ਸੀ। ਪੰਜਾਬ ਸਥਿਤ ਉਸ ਦੇ ਪਿੰਡ ਗੁੱਡੇ 'ਚ ਜਿਵੇਂ ਹੀ ਰਮਨਦੀਪ ਦੀ ਮੌਤ ਦੀ ਖ਼ਬਰ ਪਹੁੰਚੀ, ਪੂਰੇ ਇਲਾਕੇ 'ਚ ਮਾਤਮ ਛਾ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.