IMG-LOGO
ਹੋਮ ਪੰਜਾਬ: ਸੁਨਾਮ ਹਲਕੇ ਦੇ 40 ਪਿੰਡਾਂ ਨੂੰ ਵਿਕਾਸ ਦੀ ਸੌਗਾਤ, ਅਮਨ...

ਸੁਨਾਮ ਹਲਕੇ ਦੇ 40 ਪਿੰਡਾਂ ਨੂੰ ਵਿਕਾਸ ਦੀ ਸੌਗਾਤ, ਅਮਨ ਅਰੋੜਾ ਨੇ 2.60 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ

Admin User - Aug 08, 2026 04:58 PM
IMG

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਲੌਂਗੋਵਾਲ ਵਿਖੇ ਕਰਵਾਏ ਸਮਾਗਮ ਦੌਰਾਨ ਹਲਕੇ ਦੇ 40 ਪਿੰਡਾਂ ਵਿੱਚ 59 ਵੱਖ-ਵੱਖ ਵਿਕਾਸ ਕਾਰਜਾਂ ਲਈ ਕੁੱਲ 2 ਕਰੋੜ 60 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੌਂਪੇ ਗਏ।

ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦਾ ਸੰਤੁਲਿਤ ਵਿਕਾਸ ਯਕੀਨੀ ਬਣਾਉਣਾ ਹੈ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਸਕਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਰੱਖੀਆਂ ਜਾ ਰਹੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਅਮਨ ਅਰੋੜਾ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗ੍ਰਾਂਟਾਂ ਦੀ ਵਰਤੋਂ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲੋਕ ਹਿੱਤ ਵਿੱਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਰੋਜ਼ਗਾਰ ਦੇ ਮੁੱਦੇ ’ਤੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਵਿੱਚ ਯੋਗਤਾ ਅਤੇ ਪਾਰਦਰਸ਼ਤਾ ਨੂੰ ਪਹਿਲ ਦੇ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦੀ ਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ‘ਬਿਨਾਂ ਕੈਸ਼, ਬਿਨਾਂ ਫ਼ਰਮਾਇਸ਼’ ’ਤੇ ਆਧਾਰਿਤ ਹੈ ਅਤੇ ਨੌਜਵਾਨਾਂ ਨੂੰ ਆਪਣੀ ਮਿਹਨਤ ਤੇ ਕਾਬਲੀਅਤ ਦੇ ਦਮ ’ਤੇ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਰਹੇ ਹਨ।

ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਵਿਕਾਸ, ਸਿੱਖਿਆ, ਸਿਹਤ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਨੂੰ ਕੇਂਦਰ ਵਿੱਚ ਰੱਖਣ ਵਾਲੀ ਸਿਆਸਤ ਨੂੰ ਤਰਜੀਹ ਦੇ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਅਤੇ ਸਹਿਯੋਗ ਦਿੱਤਾ ਹੈ ਅਤੇ ਉਹ ਹਲਕੇ ਦੇ ਲੋਕਾਂ ਨੂੰ ਆਪਣੇ ਵੱਡੇ ਪਰਿਵਾਰ ਦਾ ਹਿੱਸਾ ਮੰਨਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦਾ ਹੱਲ ਕਰਵਾਉਣਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸੁਨਾਮ ਹਲਕੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ ਅਤੇ ਹਲਕੇ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.