ਤਾਜਾ ਖਬਰਾਂ
ਇਸ ਮੌਕੇ ਐੱਸ.ਪੀ. ਪਵਨਜੀਤ ਚੌਧਰੀ, ਪੀ.ਪੀ.ਐੱਸ. ਅਤੇ ਡੀ.ਐੱਸ.ਪੀ. ਮੋਹਿਤ ਕੁਮਾਰ ਸਿੰਗਲਾ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ। ਵਿਜੈਪਾਲ ਸਿੰਘ ਗਰੇਵਾਲ ਦੀ ਤਰੱਕੀ ’ਤੇ ਸ਼ਹਿਰ ਵਾਸੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਉਨ੍ਹਾਂ ਦੇ ਦੋਸਤਾਂ-ਮਿੱਤਰਾਂ ਵੱਲੋਂ ਵੀ ਖੁਸ਼ੀ ਪ੍ਰਗਟ ਕਰਦਿਆਂ ਵਧਾਈਆਂ ਦਿੱਤੀਆਂ ਗਈਆਂ।
ਵਿਜੈਪਾਲ ਸਿੰਘ ਗਰੇਵਾਲ ਨੇ ਆਪਣੀ ਤਰੱਕੀ ’ਤੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੇ ਪਿਆਰ, ਸਹਿਯੋਗ ਅਤੇ ਸ਼ੁਭਕਾਮਨਾਵਾਂ ਲਈ ਉਹ ਤਹਿ ਦਿਲੋਂ ਆਭਾਰੀ ਹਨ। ਉਨ੍ਹਾਂ ਨੇ ਭਵਿੱਖ ਵਿੱਚ ਵੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
Get all latest content delivered to your email a few times a month.