IMG-LOGO
ਹੋਮ ਪੰਜਾਬ: ਜਲੰਧਰ 'ਚ ਇਤਿਹਾਸਕ ਪਹਿਲ: CM ਭਗਵੰਤ ਮਾਨ ਤੇ ਕੇਜਰੀਵਾਲ ਅੱਜ...

ਜਲੰਧਰ 'ਚ ਇਤਿਹਾਸਕ ਪਹਿਲ: CM ਭਗਵੰਤ ਮਾਨ ਤੇ ਕੇਜਰੀਵਾਲ ਅੱਜ ਰੱਖਣਗੇ 'ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ; ਨੌਗੱਜਾ 'ਚ ਨੋ-ਫਲਾਈ ਜ਼ੋਨ...

Admin User - Aug 09, 2026 10:45 AM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ (ਐਤਵਾਰ) ਜਲੰਧਰ ਦੇ ਪਿੰਡ ਨੌਗੱਜਾ ਵਿਖੇ 'ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖ ਕੇ ਰਵਿਦਾਸੀਆ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਜਾ ਰਹੇ ਹਨ। ਇਸ ਰਾਜ ਪੱਧਰੀ ਸਮਾਗਮ ਵਿੱਚ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਵੀ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ। ਵੀ.ਆਈ.ਪੀ. ਦੌਰੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇੜ੍ਹੇ-ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।


ਗੁਰੂ ਰਵਿਦਾਸ ਜੀ ਦੇ ਜੀਵਨ, ਅਨਮੋਲ ਬਾਣੀ ਅਤੇ ਇਲਾਹੀ ਸਿੱਖਿਆਵਾਂ 'ਤੇ ਖੋਜ ਕਰਨ ਲਈ ਸਥਾਪਿਤ ਕੀਤੇ ਜਾ ਰਹੇ ਇਸ ਕੇਂਦਰ ਵਿੱਚ ਆਧੁਨਿਕ ਕਲਾਸਰੂਮ, ਇੱਕ ਵਿਸ਼ਾਲ ਲਾਇਬ੍ਰੇਰੀ ਅਤੇ ਉੱਚ ਦਰਜੇ ਦੀ ਕੋਚਿੰਗ ਪ੍ਰਦਾਨ ਕਰਨ ਲਈ ਪ੍ਰਬੰਧਕੀ ਬਲਾਕ ਤਿਆਰ ਕੀਤਾ ਜਾਵੇਗਾ। ਇੱਕੋ ਸਮੇਂ ਲਗਭਗ 500 ਵਿਦਿਆਰਥੀ ਇੱਥੇ ਪੜ੍ਹਾਈ ਅਤੇ ਖੋਜ ਕਰ ਸਕਣਗੇ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸ ਨਾਲ ਸਬੰਧਤ ਦੁਰਲੱਭ ਕਲਾਕ੍ਰਿਤੀਆਂ ਤੇ ਸਮੱਗਰੀ ਨੂੰ ਸੰਭਾਲਣ ਲਈ ਇੱਕ 'ਗੁਰੂ ਰਵਿਦਾਸ ਬਾਣੀ ਪ੍ਰਦਰਸ਼ਨੀ ਹਾਲ' ਵੀ ਬਣਾਇਆ ਜਾਵੇਗਾ।


ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ 2023 ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਇਸ ਅਧਿਐਨ ਕੇਂਦਰ ਨੂੰ ਸਥਾਪਿਤ ਕਰਨ ਦਾ ਵਾਅਦਾ ਕੀਤਾ ਸੀ। ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਫ਼ਰਵਰੀ 2026 'ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੌਗੱਜਾ ਵਿਖੇ 10.5 ਏਕੜ ਜ਼ਮੀਨ ਦੀ ਰਜਿਸਟਰੀ ਦੀ ਪ੍ਰਕਿਰਿਆ ਆਪਣੀ ਦੇਖ-ਰੇਖ 'ਚ ਪੂਰੀ ਕਰਵਾਈ ਸੀ।


ਸਮਾਗਮ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪਿੰਡ ਬੱਲਾਂ ਵਿਖੇ ਬਣਾਏ ਗਏ ਲੈਂਡਿੰਗ ਪੁਆਇੰਟ, ਬੱਲਾਂ ਤੋਂ ਨੌਗੱਜਾ ਤੱਕ ਦੇ ਪੂਰੇ ਰੂਟ ਅਤੇ ਸਮਾਗਮ ਵਾਲੀ ਥਾਂ ਨੂੰ 'ਨੋ-ਫਲਾਈ ਜ਼ੋਨ' ਘੋਸ਼ਿਤ ਕਰ ਦਿੱਤਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਇਲਾਕੇ 'ਚ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.