IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ 'ਆਪ' ਨੂੰ ਵੱਡਾ ਝਟਕਾ: PRTC ਦੇ ਡਾਇਰੈਕਟਰ ਤੇ...

ਅੰਮ੍ਰਿਤਸਰ 'ਚ 'ਆਪ' ਨੂੰ ਵੱਡਾ ਝਟਕਾ: PRTC ਦੇ ਡਾਇਰੈਕਟਰ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ; ਹਲਕਾ ਰਾਜਾਸਾਂਸੀ 'ਚ...

Admin User - Aug 09, 2026 12:10 PM
IMG

ਜ਼ਿਲ੍ਹਾ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ (AAP) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਪੰਜਾਬ ਦੇ ਡਾਇਰੈਕਟਰ ਅਤੇ 'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਤਿਆਗ ਪੱਤਰ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ।


ਬਲਜਿੰਦਰ ਸਿੰਘ ਢਿੱਲੋਂ ਥਾਂਦੇ 'ਆਪ' ਵਿੱਚ ਲੰਬੇ ਸਮੇਂ ਤੋਂ ਸਰਗਰਮ ਸਨ ਅਤੇ ਜ਼ਿਲ੍ਹਾ ਪੱਧਰ 'ਤੇ ਅਹਿਮ ਸੰਗਠਨਾਤਮਕ ਜ਼ਿੰਮੇਵਾਰੀਆਂ ਨਿਭਾ ਰਹੇ ਸਨ। ਉਨ੍ਹਾਂ ਵੱਲੋਂ ਅਚਾਨਕ ਪਾਰਟੀ ਛੱਡਣ ਦੇ ਫ਼ੈਸਲੇ ਨਾਲ ਜ਼ਿਲ੍ਹੇ ਦੀ ਰਾਜਨੀਤੀ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਹਾਲਾਂਕਿ, ਅਸਤੀਫ਼ੇ ਦੇ ਸਪੱਸ਼ਟ ਕਾਰਨਾਂ ਬਾਰੇ ਅਜੇ ਤੱਕ ਵਿਸਥਾਰਤ ਖ਼ੁਲਾਸਾ ਨਹੀਂ ਹੋ ਸਕਿਆ ਹੈ।


ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਢਿੱਲੋਂ ਥਾਂਦੇ ਦੇ ਅਸਤੀਫ਼ੇ ਤੋਂ ਬਾਅਦ ਹਲਕਾ ਰਾਜਾਸਾਂਸੀ ਦੇ ਕਈ ਹੋਰ ਸਥਾਨਕ ਆਗੂ ਅਤੇ ਵਰਕਰ ਵੀ ਪਾਰਟੀ ਅਲਵਿਦਾ ਕਹਿਣ ਦੀ ਤਿਆਰੀ 'ਚ ਹਨ, ਜਿਸ ਨਾਲ ਇਲਾਕੇ 'ਚ ਪਾਰਟੀ ਦੇ ਸਿਆਸੀ ਸਮੀਕਰਨ ਵਿਗੜ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.