IMG-LOGO
ਹੋਮ ਪੰਜਾਬ: ਜਲੰਧਰ 'ਚ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ' ਦਾ ਨੀਂਹ...

ਜਲੰਧਰ 'ਚ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਸਮਾਗਮ; ਮੰਤਰੀ ਡਾ. ਰਵਜੋਤ ਨੇ ਵਿਰੋਧੀਆਂ 'ਤੇ ਵੀ ਵਿੰਨ੍ਹਿਆ ਨਿਸ਼ਾਨਾ

Admin User - Aug 09, 2026 12:55 PM
IMG

ਰਵਿਦਾਸੀਆ ਭਾਈਚਾਰੇ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਬੂਰ ਪੈਂਦਿਆਂ ਜਲੰਧਰ ਵਿਖੇ 'ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਬਾਣੀ ਅਧਿਐਨ ਕੇਂਦਰ' ਦੇ ਨਿਰਮਾਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਦੀ ਪਾਵਨ ਹਾਜ਼ਰੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ।


ਲਗਭਗ 25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਖੋਜ ਤੇ ਅਧਿਐਨ ਕੇਂਦਰ 10.4 ਏਕੜ ਦੇ ਵਿਸ਼ਾਲ ਰਕਬੇ 'ਚ ਫੈਲਿਆ ਹੋਵੇਗਾ। ਇਸ ਵਿੱਚ ਉੱਚ-ਪੱਧਰੀ ਟੀਚਿੰਗ ਬਲਾਕ ਦੇ ਨਾਲ-ਨਾਲ ਦੂਰ-ਦੁਰਾਡੇ ਤੋਂ ਆਉਣ ਵਾਲੇ ਲੜਕੇ ਅਤੇ ਲੜਕੀਆਂ ਲਈ ਵੱਖ-ਵੱਖ ਆਧੁਨਿਕ ਹੋਸਟਲ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਵਿਦਿਆਰਥੀ ਬਾਣੀ ਅਤੇ ਗੁਰੂ ਸਾਹਿਬ ਦੇ ਫ਼ਲਸਫ਼ੇ 'ਤੇ ਨਿਰਵਿਘਨ ਖੋਜ ਕਰ ਸਕਣ।


ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ ਡਾ. ਰਵਜੋਤ ਸਿੰਘ ਨੇ ਇਸ ਪਹਿਲਕਦਮੀ ਲਈ ਸਮੁੱਚੀ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਜਨਤਾ 2027 'ਚ ਵੀ ਪਾਰਟੀ ਦੇ ਹੱਕ 'ਚ ਹੀ ਫ਼ਤਵਾ ਦੇਵੇਗੀ।


ਸਿਆਸੀ ਵਿਰੋਧੀਆਂ 'ਤੇ ਬੋਲਦਿਆਂ ਡਾ. ਰਵਜੋਤ ਨੇ ਕਾਂਗਰਸ ਦੀ ਅੰਦਰੂਨੀ ਫੁੱਟ 'ਤੇ ਚੁਟਕੀ ਲਈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੰਭਾਵਿਤ ਗੱਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਗੱਠਜੋੜ ਹੋਵੇ ਜਾਂ ਨਾ ਹੋਵੇ, ਪੰਜਾਬ ਦੀ ਰਾਜਨੀਤੀ 'ਚ ਇਸ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂਕਿ ਲੋਕ ਇਨ੍ਹਾਂ ਦਾ ਅਸਲ ਚਿਹਰਾ ਪਛਾਣ ਚੁੱਕੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.