IMG-LOGO
ਹੋਮ ਰਾਸ਼ਟਰੀ: ਆਂਧਰਾ ਪ੍ਰਦੇਸ਼ ਦੇ ਅਨੰਤਪੁਰ 'ਚ ਭਿਆਨਕ ਸੜਕ ਹਾਦਸਾ: ਵੋਲਵੋ ਬੱਸ...

ਆਂਧਰਾ ਪ੍ਰਦੇਸ਼ ਦੇ ਅਨੰਤਪੁਰ 'ਚ ਭਿਆਨਕ ਸੜਕ ਹਾਦਸਾ: ਵੋਲਵੋ ਬੱਸ ਤੇ ਟਰੱਕ ਦੀ ਟੱਕਰ ਤੋਂ ਬਾਅਦ ਪੁਲ ਤੋਂ ਹੇਠਾਂ ਡਿੱਗੇ ਵਾਹਨ; 40 ਯਾਤਰੀ ਜ਼ਖ਼ਮੀ, 10...

Admin User - Aug 09, 2026 02:47 PM
IMG

ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਇੱਕ ਨਿੱਜੀ ਵੋਲਵੋ ਬੱਸ ਦੀ ਆਈਸ਼ਰ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੇਕਾਬੂ ਹੋਈ ਬੱਸ ਪੋਗੁਰੂ ਪੁਲ ਤੋਂ ਹੇਠਾਂ ਜਾ ਡਿੱਗੀ। ਇਸ ਹਾਦਸੇ ਵਿੱਚ ਲਗਭਗ 40 ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੌਰਾਨ ਬੱਸ ਅਤੇ ਟਰੱਕ ਦੋਵੇਂ ਹੀ ਪੁਲ ਤੋਂ ਹੇਠਾਂ ਜਾ ਡਿੱਗੇ, ਜਿਸ ਕਾਰਨ ਦੋਵਾਂ ਵਾਹਨਾਂ ਦੇ ਪਰਖੱਚੇ ਉੱਡ ਗਏ।


ਹਾਦਸੇ ਤੋਂ ਬਾਅਦ ਮੌਕੇ 'ਤੇ ਚੀਖ਼-ਚਿਹਾੜਾ ਮਚ ਗਿਆ। ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਪਾਮਿਡੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਦਕਿ ਗੰਭੀਰ ਰੂਪ 'ਚ ਜ਼ਖ਼ਮੀ ਯਾਤਰੀਆਂ ਨੂੰ ਚੰਗੇ ਇਲਾਜ ਲਈ ਅਨੰਤਪੁਰ ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ।


ਇਸ ਹਾਦਸੇ ਵਿੱਚ ਬੱਸ ਚਾਲਕ ਬੁਰੀ ਤਰ੍ਹਾਂ ਫਸ ਗਿਆ ਸੀ, ਜਿਸ ਨੂੰ ਬਾਹਰ ਕੱਢਣ ਲਈ ਪੁਲਿਸ ਨੂੰ ਜੇ.ਸੀ.ਬੀ. (JCB) ਦੀ ਮਦਦ ਲੈਣੀ ਪਈ। ਕਾਫ਼ੀ ਮੁਸ਼ੱਕਤ ਤੋਂ ਬਾਅਦ ਡਰਾਈਵਰ ਨੂੰ ਬਾਹਰ ਕੱਢਿਆ ਗਿਆ, ਜਿਸ ਦੀ ਲੱਤ 'ਤੇ ਗੰਭੀਰ ਸੱਟ ਲੱਗੀ ਹੈ।


ਪੁਲਿਸ ਨੇ ਹਾਦਸੇ ਦੇ ਸਬੰਧ ਵਿੱਚ ਮਾਮਲਾ ਦਰਜ ਕਰਕੇ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਕਿਸ ਵਜ੍ਹਾ ਨਾਲ ਵਾਪਰਿਆ, ਇਸ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।


ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ। ਟਰੱਕ ਅਤੇ ਬੱਸ ਦੀ ਟੱਕਰ ਤੋਂ ਬਾਅਦ ਚਾਰੋਂ ਪਾਸੇ ਹਾਹਾਕਾਰ ਮਚ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਸਥਾਨਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਲੋਕਾਂ ਨੂੰ ਸਮੇਂ ਸਿਰ ਬੱਸ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।


ਦੂਜੇ ਪਾਸੇ, ਪਿਛਲੇ ਮਹੀਨੇ ਵੀ ਆਂਧਰਾ ਪ੍ਰਦੇਸ਼ ਦੇ ਵਿਜ਼ੀਅਨਾਗਰਮ ਜ਼ਿਲ੍ਹੇ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਚੈੱਲੁਰੂ ਵਿਖੇ ਹੋਏ ਇੱਕ ਹਾਦਸੇ 'ਚ 8 ਸਾਲਾ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ 13 ਹੋਰ ਜ਼ਖ਼ਮੀ ਹੋਏ ਸਨ। ਪੁਲਿਸ ਅਨੁਸਾਰ, ਪੀੜਤ ਸ਼ਰਧਾਲੂ ਇੱਕ ਵੈਨ 'ਚ ਸਵਾਰ ਹੋ ਕੇ ਰਾਇਗੜ੍ਹਾ ਤੀਰਥ ਯਾਤਰਾ ਲਈ ਜਾ ਰਹੇ ਸਨ।


ਚੈੱਲੁਰੂ ਨੇੜੇ ਜਦੋਂ ਵੈਨ ਰੁਕੀ ਹੋਈ ਸੀ, ਤਾਂ ਵਿਸ਼ਾਖਾਪਟਨਮ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਪਿੱਛੋਂ ਟੱਕਰ ਮਾਰ ਦਿੱਤੀ ਸੀ। ਜ਼ਖ਼ਮੀਆਂ ਨੂੰ ਇਲਾਜ ਲਈ ਵਿਜ਼ੀਅਨਾਗਰਮ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.