IMG-LOGO
ਹੋਮ ਪੰਜਾਬ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਨੇਤਾ ਤਰਨਜੀਤ ਸਿੰਘ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਜਪਾ ਨੇਤਾ ਤਰਨਜੀਤ ਸਿੰਘ ਸੰਧੂ: ਕਿਹਾ— 'ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨਾ ਸਮੇਂ ਦੀ ਲੋੜ'; ਸਿੱਖਿਆ ਤੇ AI 'ਤੇ...

Admin User - Aug 09, 2026 02:58 PM
IMG

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ 'ਚ ਆਸ਼ੀਰਵਾਦ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨਾਲ ਉਨ੍ਹਾਂ ਦਾ ਪੀੜ੍ਹੀ ਦਰ ਪੀੜ੍ਹੀ ਗੂੜ੍ਹਾ ਸਬੰਧ ਅਤੇ ਪਰਿਵਾਰਕ ਸਾਂਝ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ 'ਚ ਮੱਥਾ ਟੇਕ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਦੀ ਪੁਰਾਣੀ ਪਰੰਪਰਾ ਦਾ ਹਿੱਸਾ ਹੈ।


ਸੰਧੂ ਨੇ ਇਤਿਹਾਸਕ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 1920 ਤੋਂ 1926 ਦਰਮਿਆਨ ਅੰਗਰੇਜ਼ੀ ਹਕੂਮਤ ਖ਼ਿਲਾਫ਼ ਚਲਾਏ ਗਏ 'ਗੁਰੂ ਕਾ ਬਾਗ' ਅਤੇ 'ਚਾਬੀਆਂ ਦਾ ਮੋਰਚਾ' ਦੇਸ਼ ਦੇ ਪਹਿਲੇ ਅਜਿਹੇ ਅਹਿੰਸਕ ਮੋਰਚੇ ਸਨ, ਜਿਨ੍ਹਾਂ 'ਚ ਸਿੱਖ, ਹਿੰਦੂ ਅਤੇ ਮੁਸਲਿਮ ਭਾਈਚਾਰੇ ਨੇ ਇਕਜੁੱਟ ਹੋ ਕੇ ਹਿੱਸਾ ਲਿਆ ਸੀ। ਉਨ੍ਹਾਂ ਜ਼ੋਰ ਦਿੱਤਾ ਕਿ ਅੱਜ ਦੀ ਨਵੀਂ ਪੀੜ੍ਹੀ ਨੂੰ ਆਪਣੀ ਇਸ ਲਾਸਾਨੀ ਵਿਰਾਸਤ ਅਤੇ ਇਤਿਹਾਸ ਤੋਂ ਜਾਣੂ ਕਰਵਾਉਣਾ ਬੇਹੱਦ ਜ਼ਰੂਰੀ ਹੈ।


ਆਪਣੇ ਦੌਰੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਤੋਂ ਬਾਅਦ ਉਹ ਦੁਰਗਿਆਨਾ ਮੰਦਰ ਅਤੇ ਸ਼੍ਰੀ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਵੀ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਵਿਖੇ ਖੇਡੇ ਜਾ ਰਹੇ ਇੱਕ ਇਤਿਹਾਸਕ ਨਾਟਕ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।


ਸਿੱਖਿਆ ਦੇ ਖ਼ੇਤਰ 'ਚ ਸੁਧਾਰ ਦੀ ਗੱਲ ਕਰਦਿਆਂ ਉਨ੍ਹਾਂ 1917 'ਚ ਸਰਹਾਲੀ ਵਿਖੇ ਬਣੇ ਇਤਿਹਾਸਕ ਸਕੂਲ ਦੀ ਉਦਾਹਰਣ ਦਿੱਤੀ, ਜਿਸ ਨੇ ਦੇਸ਼ ਨੂੰ ਨਾਮਵਰ ਜਰਨੈਲ, ਓਲੰਪੀਅਨ ਅਤੇ ਵੀਸੀ (VC) ਦਿੱਤੇ ਹਨ। ਉਨ੍ਹਾਂ ਖ਼ੁਸ਼ੀ ਪ੍ਰਗਟ ਕੀਤੀ ਕਿ GNDU ਦੇ 50 ਵਿਦਿਆਰਥੀ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ 6 ਹਫ਼ਤਿਆਂ ਦੀ ਸਿਖਲਾਈ ਪੂਰੀ ਕਰ ਰਹੇ ਹਨ। ਸੰਧੂ ਨੇ ਰਾਜਨੀਤੀ ਤੋਂ ਉੱਪਰ ਉੱਠ ਕੇ ਅੰਮ੍ਰਿਤਸਰ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਤਕਨਾਲੋਜੀ ਨਾਲ ਜੋੜ ਕੇ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.