IMG-LOGO
ਹੋਮ ਪੰਜਾਬ: ਕਪੂਰਥਲਾ ਦੇ ਕਾਲਾ ਸੰਘਿਆਂ ‘ਚ ਕੱਪੜਾ ਵਪਾਰੀ ਦੇ ਘਰ ‘ਤੇ...

ਕਪੂਰਥਲਾ ਦੇ ਕਾਲਾ ਸੰਘਿਆਂ ‘ਚ ਕੱਪੜਾ ਵਪਾਰੀ ਦੇ ਘਰ ‘ਤੇ ਚੱਲੀਆਂ ਗੋਲੀਆਂ, CCTV ‘ਚ ਕੈਦ ਹੋਏ ਹਮਲਾਵਰ

Admin User - Aug 10, 2026 04:02 PM
IMG

ਕਪੂਰਥਲਾ ਦੇ ਕਸਬਾ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿੱਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਕੱਪੜਾ ਵਪਾਰੀ ਦੀ ਦੁਕਾਨ ਅਤੇ ਰਿਹਾਇਸ਼ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਦੀ ਇਹ ਘਟਨਾ ਬਾਜ਼ਾਰ ਵਿੱਚ ਲੱਗੇ CCTV ਕੈਮਰਿਆਂ ਵਿੱਚ ਰਿਕਾਰਡ ਹੋ ਗਈ। ਖੁਸ਼ਕਿਸਮਤੀ ਨਾਲ ਵਾਰਦਾਤ ਦੌਰਾਨ ਕੋਈ ਜਾਨੀ ਨੁਕਸਾਨ ਜਾਂ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

ਜਾਣਕਾਰੀ ਮੁਤਾਬਕ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੁੱਖ ਬਾਜ਼ਾਰ ਵਿੱਚ ਸਥਿਤ ਕੱਪੜਾ ਵਪਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਦੇ ਬਾਹਰ ਪਹੁੰਚੇ। ਦੋਸ਼ ਹੈ ਕਿ ਉਨ੍ਹਾਂ ਨੇ ਦੁਕਾਨ ਅਤੇ ਉੱਪਰ ਬਣੀ ਰਿਹਾਇਸ਼ ਵੱਲ ਗੋਲੀਆਂ ਚਲਾਈਆਂ। CCTV ਫੁਟੇਜ ਵਿੱਚ ਮੁਲਜ਼ਮਾਂ ਵੱਲੋਂ ਕਰੀਬ ਚਾਰ ਰਾਊਂਡ ਫਾਇਰ ਕਰਨ ਦੀ ਘਟਨਾ ਕੈਦ ਹੋਈ ਹੈ।

ਫਾਇਰਿੰਗ ਦੀ ਆਵਾਜ਼ ਸੁਣਦਿਆਂ ਹੀ ਬਾਜ਼ਾਰ ਵਿੱਚ ਡਿਊਟੀ ‘ਤੇ ਮੌਜੂਦ ਪਹਿਰੇਦਾਰਾਂ ਨੇ ਵਪਾਰੀ ਅਤੇ ਉਸ ਦੇ ਪਰਿਵਾਰ ਨੂੰ ਜਗਾਇਆ। ਇਸ ਤੋਂ ਬਾਅਦ ਪਿੰਡ ਦੇ ਪਤਵੰਤੇ ਵਿਅਕਤੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ ਤੋਂ ਚਾਰ ਖੋਲ ਬਰਾਮਦ ਕੀਤੇ ਹਨ। ਇਸ ਸਬੰਧੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਡੀਐੱਸਪੀ ਸ਼ੀਤਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਕਾਲਾ ਸੰਘਿਆਂ ਪੁਲਿਸ ਚੌਂਕੀ ਦੇ ਇੰਚਾਰਜ ਏਐੱਸਆਈ ਅਮਰਜੀਤ ਸਿੰਘ ਮੁਤਾਬਕ CCTV ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਗੋਲੀਬਾਰੀ ਦੇ ਪਿੱਛੇ ਮਕਸਦ ਕੀ ਸੀ, ਇਸ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.