IMG-LOGO
ਹੋਮ ਪੰਜਾਬ: ਬੱਸੀ ਪਠਾਣਾਂ ਤੋਂ ‘ਵਾਰਿਸ ਪੰਜਾਬ ਦੇ’ ਦਾ ਪਹਿਲਾ ਉਮੀਦਵਾਰ ਐਲਾਨਿਆ,...

ਬੱਸੀ ਪਠਾਣਾਂ ਤੋਂ ‘ਵਾਰਿਸ ਪੰਜਾਬ ਦੇ’ ਦਾ ਪਹਿਲਾ ਉਮੀਦਵਾਰ ਐਲਾਨਿਆ, ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਮਿਲੀ ਟਿਕਟ

Admin User - Aug 10, 2026 08:50 PM
IMG

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਪਹਿਲੀ ਉਮੀਦਵਾਰੀ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਨੇ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਭਾਈ ਸਤਵੰਤ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ।

ਇਹ ਐਲਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ ਕੀਤਾ ਗਿਆ। ਭਾਈ ਸਤਵੰਤ ਸਿੰਘ ਨੂੰ ਕੇਹਰ ਸਿੰਘ ਦੇ ਪਰਿਵਾਰ ਨਾਲ ਸਬੰਧਤ ਦੱਸਿਆ ਗਿਆ ਹੈ, ਜਿਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਠਹਿਰਾ ਕੇ ਫਾਂਸੀ ਦਿੱਤੀ ਗਈ ਸੀ।

ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਦੀ ਸਿਆਸਤ ਸਿਰਫ਼ ਸੱਤਾ ਹਾਸਲ ਕਰਨ ਤੱਕ ਸੀਮਤ ਨਹੀਂ ਹੈ। ਪਾਰਟੀ ਪੰਜਾਬ ਦੇ ਹੱਕਾਂ, ਪੰਥਕ ਸਿਧਾਂਤਾਂ ਅਤੇ ਕੌਮ ਲਈ ਕੁਰਬਾਨੀਆਂ ਦੇਣ ਵਾਲੇ ਪਰਿਵਾਰਾਂ ਦੇ ਮਾਣ-ਸਨਮਾਨ ਨੂੰ ਆਪਣੀ ਸਿਆਸਤ ਦਾ ਅਹਿਮ ਹਿੱਸਾ ਮੰਨਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਪਾਰਟੀ ’ਤੇ ਸ਼ਹੀਦ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਗਾਏ ਜਾ ਰਹੇ ਸਨ, ਪਰ ਪਹਿਲੀ ਟਿਕਟ ਹੀ ਸ਼ਹੀਦ ਪਰਿਵਾਰ ਵਿੱਚੋਂ ਦੇ ਕੇ ਪਾਰਟੀ ਨੇ ਅਜਿਹੀ ਧਾਰਨਾ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਸਤਵੰਤ ਸਿੰਘ ਦੇ ਪਰਿਵਾਰ ਵਿੱਚੋਂ ਭਾਈ ਸੁਖਵਿੰਦਰ ਸਿੰਘ ਅਗਵਾਨ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਵਿੱਚ ਮੈਂਬਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਪ੍ਰੈਸ ਕਾਨਫਰੰਸ ਦੌਰਾਨ ਭਾਈ ਰਜਿੰਦਰ ਸਿੰਘ, ਭਾਈ ਪੁਰੂ ਰਾਜ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ ਸਮੇਤ ਕਈ ਪਾਰਟੀ ਆਗੂ ਅਤੇ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਰਹੀਆਂ।

ਹਾਲਾਂਕਿ, ਇਸ ਐਲਾਨ ਨਾਲ ਬੱਸੀ ਪਠਾਣਾਂ ਹਲਕੇ ਦੀ ਸਿਆਸਤ ਹੋਰ ਦਿਲਚਸਪ ਹੋ ਗਈ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਭੈਣ ਅੰਮ੍ਰਿਤ ਕੌਰ ਮਲੋਆ ਵੀ ਪਹਿਲਾਂ ਹੀ ਇਸੇ ਹਲਕੇ ਤੋਂ 2027 ਦੀ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.