IMG-LOGO
ਹੋਮ ਪੰਜਾਬ: ਲੁਧਿਆਣਾ 'ਚ ਹੈਰੀ ਝੰਡਾ ਕਤਲਕਾਂਡ ਦੇ ਦੋ ਮੁੱਖ ਦੋਸ਼ੀ ਗ੍ਰਿਫ਼ਤਾਰ:...

ਲੁਧਿਆਣਾ 'ਚ ਹੈਰੀ ਝੰਡਾ ਕਤਲਕਾਂਡ ਦੇ ਦੋ ਮੁੱਖ ਦੋਸ਼ੀ ਗ੍ਰਿਫ਼ਤਾਰ: ਗਲੌਕ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ

Admin User - Aug 11, 2026 10:40 AM
IMG

ਪੰਜਾਬ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਨਾਲ ਮਿਲ ਕੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ ਦੇ ਹੱਤਿਆਕਾਂਡ ਵਿੱਚ ਲੋੜੀਂਦੇ ਦੋ ਅਹਿਮ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 9 ਐੱਮ.ਐੱਮ. ਦੀ ਆਧੁਨਿਕ ਗਲੌਕ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਵੀ ਬਰਾਮਦ ਹੋਇਆ ਹੈ।


ਮੁੱਢਲੀ ਜਾਂਚ 'ਚ ਵੱਡੇ ਖ਼ੁਲਾਸੇ ਹੋਏ ਹਨ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ 'ਚੋਂ ਇੱਕ ਪੁਰਾਣਾ ਅਪਰਾਧੀ ਹੈ, ਜਿਸ ਵਿਰੁੱਧ ਪਹਿਲਾਂ ਵੀ ਇਰਾਦਾ-ਏ-ਕਤਲ ਅਤੇ ਐੱਨ.ਡੀ.ਪੀ.ਐੱਸ. (NDPS) ਐਕਟ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਇਹ ਮੁਲਜ਼ਮ ਲੁਧਿਆਣਾ ਖੇਤਰ ਵਿੱਚ ਆਪਣਾ ਇੱਕ ਸਥਾਨਕ ਗੈਂਗ ਚਲਾ ਰਿਹਾ ਸੀ ਅਤੇ ਕਈ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸੀ।


ਪੁਲਿਸ ਵੱਲੋਂ ਇਸ ਸਬੰਧੀ ਥਾਣਾ ਟੀਬਾ (ਲੁਧਿਆਣਾ) ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੀਆਂ ਤਾਰਾਂ ਸਾਹਮਣੇ ਆਉਣ ਦੀ ਉਮੀਦ ਹੈ।


ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੋਹਰਾਇਆ ਹੈ ਕਿ ਸੂਬੇ ਵਿੱਚੋਂ ਸੰਗਠਿਤ ਅਪਰਾਧ, ਗੈਂਗਸਟਰ ਕਲਚਰ ਅਤੇ ਅਪਰਾਧਿਕ ਨੈੱਟਵਰਕ ਦਾ ਪੂਰੀ ਤਰ੍ਹਾਂ ਸਫਾਇਆ ਕਰਨ ਲਈ ਪੁਲਿਸ ਦਿਨ-ਰਾਤ ਤਤਪਰ ਹੈ। ਨਾਗਰਿਕਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਰੱਖਣਾ ਪੁਲਿਸ ਦੀ ਮੁੱਖ ਪ੍ਰਾਥਮਿਕਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.