IMG-LOGO
ਹੋਮ ਪੰਜਾਬ: ਪੰਜਾਬ ਕਾਂਗਰਸ 'ਚ ਫੁੱਟ ਡੂੰਘੀ: ਚੰਨੀ-ਵੜਿੰਗ ਤੋਂ ਬਾਅਦ ਬਾਜਵਾ ਨੇ...

ਪੰਜਾਬ ਕਾਂਗਰਸ 'ਚ ਫੁੱਟ ਡੂੰਘੀ: ਚੰਨੀ-ਵੜਿੰਗ ਤੋਂ ਬਾਅਦ ਬਾਜਵਾ ਨੇ ਖੋਲ੍ਹਿਆ ਮੋਰਚਾ, 15 ਵਿਧਾਇਕਾਂ ਦੀ ਸੀਕ੍ਰੇਟ ਬੈਠਕ ਤੋਂ ਬਾਅਦ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ

Admin User - Aug 11, 2026 11:12 AM
IMG

ਪੰਜਾਬ ਕਾਂਗਰਸ ਅੰਦਰ ਚੱਲ ਰਹੀ ਗੁੱਟਬੰਦੀ ਦਰਮਿਆਨ ਹੁਣ ਚਰਨਜੀਤ ਸਿੰਘ ਚੰਨੀ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਤੀਜੇ ਗੁੱਟ ਵਜੋਂ ਮੋਰਚਾ ਖੋਲ੍ਹ ਦਿੱਤਾ ਹੈ। ਇਸੇ ਦੌਰਾਨ 15 ਕਾਂਗਰਸੀ ਵਿਧਾਇਕਾਂ ਨੇ ਚੰਡੀਗੜ੍ਹ ਵਿਖੇ ਇੱਕ ਗੁਪਤ ਬੈਠਕ ਕਰਕੇ ਪਾਰਟੀ ਹਾਈਕਮਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬੈਠਕ ਤੋਂ ਬਾਅਦ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮਿਲਣ ਲਈ ਸਮਾਂ ਮੰਗਿਆ ਹੈ।


ਵਿਧਾਇਕ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਅਤੇ ਸੀਨੀਅਰ ਆਗੂਆਂ ਵਿਚਾਲੇ ਚੱਲ ਰਹੇ ਆਪਸੀ ਵਿਵਾਦ ਸਬੰਧੀ ਰਾਹੁਲ ਗਾਂਧੀ ਸਾਹਮਣੇ ਆਪਣਾ ਪੱਖ ਰੱਖਣਾ ਚਾਹੁੰਦੇ ਹਨ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਵੀ ਦਿੱਲੀ ਪਹੁੰਚ ਗਏ ਹਨ। ਅਜਿਹੇ 'ਚ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਇਸ ਘਟਨਾਕ੍ਰਮ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।


ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਪੰਜਾਬ ਦੌਰੇ 'ਤੇ ਆਏ ਸਨ। ਉਸ ਸਮੇਂ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਸੀ, ਜਿਸ ਕਾਰਨ ਵਿਧਾਨ ਸਭਾ ਦੀ ਕਾਰਵਾਈ 'ਚ ਮਸ਼ਰੂਫ਼ ਹੋਣ ਕਰਕੇ ਵਿਧਾਇਕ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰ ਸਕੇ ਸਨ। ਹੁਣ 15 ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਮਿਲਣ ਲਈ ਚਿੱਠੀ ਭੇਜੀ ਹੈ, ਹਾਲਾਂਕਿ ਰਾਹੁਲ ਗਾਂਧੀ ਵੱਲੋਂ ਮੁਲਾਕਾਤ ਲਈ ਸਮਾਂ ਦਿੱਤੇ ਜਾਣ ਦੀ ਪੁਸ਼ਟੀ ਅਜੇ ਤੱਕ ਨਹੀਂ ਹੋਈ ਹੈ।


ਇਸ ਸਬੰਧੀ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ 'ਕਾਲਾ ਢਿੱਲੋਂ' ਨੇ ਦੱਸਿਆ ਕਿ ਕਾਫ਼ੀ ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋਈ ਸੀ। ਸਾਰੇ ਵਿਧਾਇਕਾਂ ਦੀ ਰਾਏ ਸੀ ਕਿ ਮੌਜੂਦਾ ਸਥਿਤੀ ਨੂੰ ਲੈ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਜਾਵੇ। ਪਾਰਟੀ ਨੇਤਾਵਾਂ ਵਿਚਾਲੇ ਜੋ ਮਤਭੇਦ ਹਨ, ਉਨ੍ਹਾਂ ਤੋਂ ਰਾਹੁਲ ਗਾਂਧੀ ਨੂੰ ਜਾਣੂ ਕਰਵਾਇਆ ਜਾਵੇਗਾ।


ਕਾਲਾ ਢਿੱਲੋਂ ਨੇ ਕਿਹਾ ਕਿ ਉਹ ਪਾਰਟੀ ਦੇ ਸਮਰਪਿਤ ਸਿਪਾਹੀ ਹਨ ਅਤੇ ਆਪਣੀ ਗੱਲ ਪਾਰਟੀ ਦੇ ਮੰਚ 'ਤੇ ਹੀ ਰੱਖਣਗੇ। ਸਾਰੇ ਆਗੂ ਚਾਹੁੰਦੇ ਹਨ ਕਿ ਆਪਸੀ ਮਤਭੇਦ ਖ਼ਤਮ ਹੋਣ ਅਤੇ ਪਾਰਟੀ ਇਕਜੁੱਟ ਹੋ ਕੇ ਅੱਗੇ ਵਧੇ। ਉਨ੍ਹਾਂ ਦੱਸਿਆ ਕਿ ਸਾਰੇ ਵਿਧਾਇਕਾਂ ਦੀ ਇਕ ਬੈਠਕ ਹੋਈ ਸੀ, ਜਿਸ 'ਚ ਸਭ ਨੇ ਆਪਣੀ ਰਾਏ ਰੱਖੀ ਅਤੇ ਉਸ ਤੋਂ ਬਾਅਦ ਹੀ ਰਾਹੁਲ ਗਾਂਧੀ ਨੂੰ ਚਿੱਠੀ ਲਿਖੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.