IMG-LOGO
ਹੋਮ ਪੰਜਾਬ: ਫਤਿਹਗੜ੍ਹ ਚੂੜੀਆਂ-ਅੰਮ੍ਰਿਤਸਰ ਮਾਰਗ 'ਤੇ ਭਿਆਨਕ ਸੜਕ ਹਾਦਸਾ: ਇੰਡੀਕਾ ਦੀ ਟੱਕਰ...

ਫਤਿਹਗੜ੍ਹ ਚੂੜੀਆਂ-ਅੰਮ੍ਰਿਤਸਰ ਮਾਰਗ 'ਤੇ ਭਿਆਨਕ ਸੜਕ ਹਾਦਸਾ: ਇੰਡੀਕਾ ਦੀ ਟੱਕਰ ਨਾਲ ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਮੌਤ

Admin User - Aug 11, 2026 11:50 AM
IMG

ਫਤਿਹਗੜ੍ਹ ਚੂੜੀਆਂ ਤੋਂ ਅੰਮ੍ਰਿਤਸਰ ਵੱਲ ਜਾਂਦੇ ਮੁੱਖ ਮਾਰਗ 'ਤੇ ਕੋਟਲਾ ਗੁਜਰਾਂ ਅਤੇ ਸੰਗਤਪੁਰਾ ਦੇ ਵਿਚਕਾਰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਅਕਾਲ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇੰਡੀਕਾ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਹਰਦੋਰਵਾਲ ਕਲਾਂ ਦੇ ਰਹਿਣ ਵਾਲੇ ਪ੍ਰਦੀਪ ਸਿੰਘ, ਜਗਤਾਰ ਸਿੰਘ ਅਤੇ ਸੰਦੀਪ ਮਸੀਹ ਵਜੋਂ ਹੋਈ ਹੈ। ਇੱਕੋ ਪਿੰਡ ਦੇ ਤਿੰਨ ਘਰਾਂ ਦੇ ਚਿਰਾਗ ਬੁੱਝਣ ਨਾਲ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ ਹੈ।


ਪ੍ਰਤੱਖਦਰਸ਼ੀਆਂ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗੰਭੀਰ ਰੂਪ 'ਚ ਜ਼ਖ਼ਮੀ ਸੰਦੀਪ ਮਸੀਹ ਨੂੰ ਤੁਰੰਤ ਫਤਿਹਗੜ੍ਹ ਚੂੜੀਆਂ ਦੇ ਢੀਂਡਸਾ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਹਾਲਾਂਕਿ, ਅੰਮ੍ਰਿਤਸਰ ਲੈ ਜਾਂਦੇ ਸਮੇਂ ਰਸਤੇ ਵਿੱਚ ਹੀ ਉਸ ਨੇ ਵੀ ਦਮ ਤੋੜ ਦਿੱਤਾ।


ਘਟਨਾ ਤੋਂ ਬਾਅਦ ਕਾਰ ਵਿੱਚ ਸਵਾਰ ਦੋ ਪੁਰਸ਼, ਇੱਕ ਔਰਤ ਅਤੇ ਇੱਕ ਬੱਚਾ ਮੌਕੇ ਤੋਂ ਫ਼ਰਾਰ ਹੋ ਗਏ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਕਾਰ ਸਵਾਰ ਮਦਦ ਕਰਨ ਦੀ ਬਜਾਏ ਮ੍ਰਿਤਕਾਂ ਦੇ ਮੋਬਾਈਲ ਫੋਨ ਚੁੱਕ ਕੇ ਭੱਜ ਗਏ। ਇਸ ਤੋਂ ਇਲਾਵਾ ਗੱਡੀ 'ਚੋਂ ਸਿਲਵਰ ਪੇਪਰ, ਸੜਿਆ ਨੋਟ ਅਤੇ ਕਿਰਪਾਨ ਵਰਗਾ ਸ਼ੱਕੀ ਸਮਾਨ ਮਿਲਣ ਦੇ ਇਲਜ਼ਾਮ ਵੀ ਲਗਾਏ ਗਏ ਹਨ, ਜਿਸ ਦੀ ਅਸਲ ਸਥਿਤੀ ਪੁਲਿਸ ਤਲਾਸ਼ੀ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।


ਹਾਦਸੇ ਤੋਂ ਬਾਅਦ ਥਾਣਾ ਝੰਡੇਰ ਅਤੇ ਥਾਣਾ ਮਜੀਠਾ ਦੀ ਹੱਦਬੰਦੀ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਵਿਚਾਲੇ ਅਸਪੱਸ਼ਟਤਾ ਰਹੀ। ਪਿੰਡ ਵਾਸੀਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸੂਚਨਾ ਦੇਣ ਦੇ ਬਾਵਜੂਦ ਪੁਲਿਸ ਨੇ ਖੇਤਰ 'ਚ ਨਾ ਆਉਣ ਦਾ ਹਵਾਲਾ ਦਿੱਤਾ, ਜਿਸ ਕਾਰਨ ਲਾਸ਼ਾਂ ਕਾਫ਼ੀ ਸਮਾਂ ਸੜਕ 'ਤੇ ਹੀ ਪਈਆਂ ਰਹੀਆਂ।


ਬਾਅਦ ਵਿੱਚ ਥਾਣਾ ਝੰਡੇਰ ਦੇ ਐੱਸ.ਐੱਚ.ਓ. ਨਰੇਸ਼ ਕੁਮਾਰ ਨੇ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਫ਼ਰਾਰ ਕਾਰ ਸਵਾਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.