IMG-LOGO
ਹੋਮ ਪੰਜਾਬ: ਪੰਜਾਬ ਵਿਧਾਨ ਸਭਾ 'ਚ ਉੱਠੀ ਮੰਗ: 'ਆਪ' ਵਿਧਾਇਕ ਗਿਆਸਪੁਰਾ ਨੇ...

ਪੰਜਾਬ ਵਿਧਾਨ ਸਭਾ 'ਚ ਉੱਠੀ ਮੰਗ: 'ਆਪ' ਵਿਧਾਇਕ ਗਿਆਸਪੁਰਾ ਨੇ ਸੀ.ਐੱਮ. ਭਗਵੰਤ ਮਾਨ ਨੂੰ 'ਫ਼ਖ਼ਰ-ਏ-ਕੌਮ' ਖ਼ਿਤਾਬ ਦੇਣ ਦੀ ਕੀਤੀ ਵਕਾਲਤ

Admin User - Aug 11, 2026 02:15 PM
IMG

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ 'ਫ਼ਖ਼ਰ-ਏ-ਕੌਮ' ਦਾ ਖ਼ਿਤਾਬ ਦੇਣ ਦੀ ਮੰਗ ਚੁੱਕੀ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਿੱਖ ਕੌਮ ਅਤੇ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਕਾਰਨ ਉਹ ਇਸ ਸਨਮਾਨ ਦੇ ਹੱਕਦਾਰ ਹਨ।


ਵਿਧਾਨ ਸਭਾ 'ਚ ਬੋਲਦਿਆਂ ਗਿਆਸਪੁਰਾ ਨੇ ਕਿਹਾ ਕਿ ਭਗਵੰਤ ਮਾਨ ਨੇ ਸੰਸਦ ਮੈਂਬਰ ਹੁੰਦਿਆਂ ਸਭ ਤੋਂ ਪਹਿਲਾਂ ਦੇਸ਼ ਦੀ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਮੁੱਦਾ ਗੂੰਜਾਇਆ ਸੀ। ਉਨ੍ਹਾਂ ਵੱਲੋਂ ਪਾਲਕੀ ਸਾਹਿਬ ਵਾਲੀਆਂ ਗੱਡੀਆਂ ਦਾ ਟੈਕਸ ਮਾਫ਼ ਕਰਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸਖ਼ਤ ਐਕਟ ਲਿਆਉਣ ਵਰਗੇ ਕਦਮਾਂ ਦੀ ਸ਼ਲਾਘਾ ਕੀਤੀ ਗਈ।


ਇਸ ਤੋਂ ਇਲਾਵਾ, ਗਿਆਸਪੁਰਾ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਮਾਰ ਮਾਤਾ ਜੀ ਨਾਲ ਮੁਲਾਕਾਤ ਲਈ ਪੈਰੋਲ ਸਬੰਧੀ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਮਾਨਵਤਾਵਾਦੀ ਫ਼ੈਸਲੇ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਪਹਿਲੀ ਵਾਰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਹਰ ਵਰਗ ਅਤੇ ਪੰਥਕ ਮੁੱਦਿਆਂ 'ਤੇ ਇੰਨੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.