ਤਾਜਾ ਖਬਰਾਂ
ਦਿੱਲੀ ਕੈਪੀਟਲਜ਼ ਦੇ ਵਿਕਟਕੀਪਰ-ਬੱਲੇਬਾਜ਼ ਅਭਿਸ਼ੇਕ ਪੋਰੇਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਆਹ ਦਾ ਵਾਅਦਾ ਕਰਕੇ ਜਿਨਸੀ ਸਬੰਧ ਬਣਾਉਣ ਦੇ ਦੋਸ਼ਾਂ ਨਾਲ ਜੁੜੇ ਇੱਕ ਮਾਮਲੇ ਵਿੱਚ ਹੁਗਲੀ ਪੁਲਿਸ ਨੇ ਮੰਗਲਵਾਰ ਸਵੇਰੇ ਉਸ ਨੂੰ ਹਿਰਾਸਤ ਵਿੱਚ ਲਿਆ। ਕਈ ਘੰਟਿਆਂ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਪੁਲਿਸ ਨੇ ਦੁਪਹਿਰ ਨੂੰ ਉਸ ਦੀ ਰਸਮੀ ਗ੍ਰਿਫ਼ਤਾਰੀ ਕਰ ਲਈ।
ਗ੍ਰਿਫ਼ਤਾਰੀ ਤੋਂ ਬਾਅਦ ਅਭਿਸ਼ੇਕ ਪੋਰੇਲ ਦੀ ਡਾਕਟਰੀ ਜਾਂਚ ਕਰਵਾਈ ਗਈ ਅਤੇ ਫਿਰ ਉਸ ਨੂੰ ਚਿਨਸੁਰਾਹ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਵੀ ਮੰਗਲਵਾਰ ਨੂੰ ਸੁਣਵਾਈ ਹੋਣੀ ਸੀ।
ਦੱਸਿਆ ਜਾ ਰਿਹਾ ਹੈ ਕਿ ਕਲਕੱਤਾ ਹਾਈ ਕੋਰਟ ਵੱਲੋਂ ਪੁਲਿਸ ਨੂੰ ਅਭਿਸ਼ੇਕ ਪੋਰੇਲ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਮਾਮਲੇ ਵਿੱਚ ਅਦਾਲਤੀ ਕਾਰਵਾਈ ਜਾਰੀ ਹੈ।
Get all latest content delivered to your email a few times a month.