IMG-LOGO
ਹੋਮ ਪੰਜਾਬ, ਰਾਸ਼ਟਰੀ, ਫਿਰੋਜ਼ਪੁਰ ’ਚ ANTF ਦੀ ਵੱਡੀ ਕਾਰਵਾਈ, 30.672 ਕਿਲੋ ਹੈਰੋਇਨ ਸਮੇਤ...

ਫਿਰੋਜ਼ਪੁਰ ’ਚ ANTF ਦੀ ਵੱਡੀ ਕਾਰਵਾਈ, 30.672 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

Admin User - Aug 11, 2026 04:30 PM
IMG

ਫਿਰੋਜ਼ਪੁਰ ਰੇਂਜ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 30.672 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਇੱਕ ਵਿਦੇਸ਼-ਅਧਾਰਤ ਨਸ਼ਾ ਤਸਕਰ ਵੱਲੋਂ ਅੰਤਰਰਾਸ਼ਟਰੀ ਸਰਹੱਦ ਰਾਹੀਂ ਭਾਰਤ ਭੇਜੀ ਗਈ ਸੀ। ਇਸ ਤੋਂ ਬਾਅਦ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਇਲਾਕੇ ਵਿੱਚ ਇੱਕ ਭਾਰਤੀ ਤਸਕਰ ਵੱਲੋਂ ਇਹ ਖੇਪ ਹਾਸਲ ਕੀਤੀ ਗਈ, ਜਿਸ ਨੂੰ ਅੱਗੇ ਸਪਲਾਈ ਅਤੇ ਵੰਡਣ ਦੀ ਯੋਜਨਾ ਸੀ।

ਇਸ ਸਬੰਧੀ ਥਾਣਾ ANTF, SAS ਨਗਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਨਾਲ ਜੁੜੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਹੱਦ ਪਾਰ ਬੈਠੇ ਹੈਂਡਲਰਾਂ ਅਤੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਵੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਤੋੜਨ, ਨਸ਼ਿਆਂ ਦੀ ਸਪਲਾਈ ਚੇਨ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.