ਤਾਜਾ ਖਬਰਾਂ
ਮੀਟਿੰਗ ਵਿੱਚ ਸੰਭਾਵਿਤ ਖ਼ਤਰਿਆਂ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਸਮਾਗਮਾਂ ਵਾਲੀਆਂ ਥਾਵਾਂ ਦੀ ਸੁਰੱਖਿਆ ਅਤੇ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਕਾਇਮ ਰੱਖਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਐਸਐਚਓਜ਼ ਅਤੇ ਫੀਲਡ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਪੱਧਰ ’ਤੇ ਚੌਕਸੀ ਬਣਾਈ ਰੱਖਣ, ਲੋਕਾਂ ਨਾਲ ਤਾਲਮੇਲ ਹੋਰ ਮਜ਼ਬੂਤ ਕਰਨ ਅਤੇ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਹਦਾਇਤ ਕੀਤੀ ਗਈ।
ਪੰਜਾਬ ਪੁਲਿਸ ਨੇ ਕਿਹਾ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਸ਼ਾਂਤੀਪੂਰਨ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
Get all latest content delivered to your email a few times a month.