IMG-LOGO
ਹੋਮ ਪੰਜਾਬ: ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ...

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

Admin User - Aug 11, 2026 06:11 PM
IMG

ਚੰਡੀਗੜ੍ਹ/ਲੁਧਿਆਣਾ, 11 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮੌਤ ਹੋ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮਨਜੀਤ ਸਿੰਘ ਉਰਫ਼ ਬੌਬੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਇਰਾਦਾ-ਏ-ਕਤਲ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲਿਆਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਲੁਧਿਆਣਾ ਸ਼ਹਿਰ ਦੇ ਖੇਤਰ ਵਿੱਚ ਇੱਕ ਸਥਾਨਕ ਗੈਂਗ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਡੀਜੀਪੀ ਨੇ ਸੂਬੇ ਭਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਦੇ ਖਾਤਮੇ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ।


ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਏ.ਜੀ.ਟੀ.ਐਫ. ਦੀਆਂ ਪੁਲਿਸ ਟੀਮਾਂ ਨੂੰ ਹਰਜਿੰਦਰ ਸਿੰਘ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਦੇ ਟਿਕਾਣਿਆਂ ਬਾਰੇ ਪੁਖ਼ਤਾ ਖੂਫ਼ੀਆ ਜਾਣਕਾਰੀ ਮਿਲੀ ਸੀ, ਜਿਸ ਨੂੰ ਤੁਰੰਤ ਟੈਕਨੀਕਲ ਸੈੱਲ ਨਾਲ ਸਾਂਝਾ ਕੀਤਾ ਗਿਆ ਅਤੇ ਦੋਵਾਂ ਮੁਲਜ਼ਮਾਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਬਣਾ ਕੇ ਰੱਖੀ ਗਈ। ਉਨ੍ਹਾਂ ਦੱਸਿਆ ਕਿ ਤਕਨੀਕੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਇੰਸਪੈਕਟਰ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਏ.ਜੀ.ਟੀ.ਐਫ. ਦੀਆਂ ਟੀਮਾਂ ਨੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਨਾਲ ਮਿਲ ਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਟਿੱਬਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ।


ਹੋਰ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀ.ਪੀ.) ਲੁਧਿਆਣਾ ਸਵਪਨ ਸ਼ਰਮਾ ਨੇ ਦੱਸਿਆ ਕਿ ਵਾਰਦਾਤ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਸ ਸਬੰਧੀ ਥਾਣਾ ਟਿੱਬਾ, ਕਮਿਸ਼ਨਰੇਟ ਲੁਧਿਆਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀਆਂ ਧਾਰਾਵਾਂ 103, 324(4), 307, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਿਤੀ 08.08.2026 ਨੂੰ ਐਫ.ਆਈ.ਆਰ. ਨੰ. 182 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.