IMG-LOGO
ਹੋਮ ਪੰਜਾਬ: ਪੰਜਾਬ 'ਚ ਮਾਨਸੂਨ ਮੁੜ ਹੋਇਆ ਸਰਗਰਮ: ਮੌਸਮ ਵਿਭਾਗ ਵੱਲੋਂ ਕਈ...

ਪੰਜਾਬ 'ਚ ਮਾਨਸੂਨ ਮੁੜ ਹੋਇਆ ਸਰਗਰਮ: ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ, 14-15 ਅਗਸਤ ਨੂੰ ਭਾਰੀ ਮੀਂਹ ਦੀ ਚੇਤਾਵਨੀ

Admin User - Aug 12, 2026 10:16 AM
IMG

ਪੰਜਾਬ ਵਿੱਚ ਮਾਨਸੂਨ ਦੀਆਂ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਉੱਤਰ-ਪੱਛਮੀ ਮੱਧ ਪ੍ਰਦੇਸ਼ 'ਤੇ ਬਣੇ ਘੱਟ ਦਬਾਅ ਵਾਲੇ ਖੇਤਰ ਕਾਰਨ ਆ ਰਹੀਆਂ ਨਮੀ ਵਾਲੀਆਂ ਹਵਾਵਾਂ ਦੇ ਚਲਦਿਆਂ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਬੁੱਧਵਾਰ ਲਈ 'ਯੈਲੋ ਅਲਰਟ' ਜਾਰੀ ਕਰਦਿਆਂ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ, ਜਦਕਿ 14 ਅਤੇ 15 ਅਗਸਤ ਨੂੰ ਜ਼ੋਰਦਾਰ ਬਾਰਿਸ਼ ਦਾ ਅਨੁਮਾਨ ਜਤਾਇਆ ਗਿਆ ਹੈ।


ਬੀਤੇ 24 ਘੰਟਿਆਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤੇਜ਼ ਹਵਾਵਾਂ ਨਾਲ ਬੱਦਲਵਾਈ ਰਹੀ ਅਤੇ ਕੁਝ ਖੇਤਰਾਂ ਵਿੱਚ ਚੰਗਾ ਮੀਂਹ ਦਰਜ ਕੀਤਾ ਗਿਆ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ 46 ਮਿਲੀਮੀਟਰ ਬਾਰਿਸ਼ ਹੋਈ, ਜਦਕਿ ਕੇ.ਵੀ.ਕੇ. ਪਠਾਨਕੋਟ 'ਚ 18 ਮਿਲੀਮੀਟਰ, ਰੂਪਨਗਰ ਦੇ ਭਾਖੜਾ ਡੈਮ 'ਚ 5.5 ਮਿਲੀਮੀਟਰ, ਚੰਡੀਗੜ੍ਹ 'ਚ 2.5 ਮਿਲੀਮੀਟਰ ਅਤੇ ਮੋਹਾਲੀ 'ਚ 1 ਮਿਲੀਮੀਟਰ ਮੀਂਹ ਪਿਆ।


ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਪੰਜਾਬ 'ਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ ਲਗਭਗ 2.8 ਡਿਗਰੀ ਸੈਲਸੀਅਸ ਘੱਟ ਹੈ। ਇਸ ਦੌਰਾਨ 36 ਡਿਗਰੀ ਸੈਲਸੀਅਸ ਤਾਪਮਾਨ ਨਾਲ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਨਾਲ ਲੋਕਾਂ ਨੂੰ ਹੁਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.