ਤਾਜਾ ਖਬਰਾਂ
ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਪਹਿਲਾਂ ਦਫ਼ਤਰ ਵਿੱਚ ਮੌਜੂਦ ਮਹਿਲਾ ਕਰਮਚਾਰੀ ਨੂੰ ਹਥਿਆਰ ਦਿਖਾ ਕੇ ਕਾਬੂ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਵਿੱਚੋਂ ਨਕਦੀ ਅਤੇ ਹੋਰ ਸਮਾਨ ਲੈ ਕੇ ਫਰਾਰ ਹੋ ਗਏ। ਹਾਲਾਂਕਿ ਵਾਰਦਾਤ ਦੌਰਾਨ ਕੁੱਲ ਕਿੰਨੀ ਰਕਮ ਜਾਂ ਹੋਰ ਸਾਮਾਨ ਲੁੱਟਿਆ ਗਿਆ, ਇਸ ਸਬੰਧੀ ਅਜੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਲੁੱਟ ਦੀ ਇਹ ਪੂਰੀ ਘਟਨਾ ਗੈਸ ਏਜੰਸੀ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੜੋਆ ਪੁਲਿਸ ਚੌਕੀ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਨੇ CCTV ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਉਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫੁਟੇਜ ਰਾਹੀਂ ਲੁਟੇਰਿਆਂ ਦੇ ਚਿਹਰਿਆਂ, ਹਾਵ-ਭਾਵ ਅਤੇ ਵਾਰਦਾਤ ਦੌਰਾਨ ਉਨ੍ਹਾਂ ਦੀਆਂ ਗਤੀਵਿਧੀਆਂ ਦੇ ਆਧਾਰ ‘ਤੇ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ CCTV ਫੁਟੇਜ ਸਮੇਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੁੱਟੀ ਗਈ ਰਕਮ ਜਾਂ ਸਾਮਾਨ ਬਾਰੇ ਅਗਲੇਰੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
Get all latest content delivered to your email a few times a month.