ਤਾਜਾ ਖਬਰਾਂ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਅਯੋਧਿਆ ਪ੍ਰਕਾਸ਼ ਅਤੇ ਉਸ ਦੀ ਪਤਨੀ ਸਵਿਤਾ ਵਜੋਂ ਹੋਈ ਹੈ, ਜਦਕਿ ਪੁਲਿਸ ਵੱਲੋਂ ਮੁਲਜ਼ਮ ਦੀ ਪਛਾਣ ਹੀਰਾ ਲਾਲ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਘਰ ਵਿੱਚ ਹੀ ਦੋਵਾਂ ’ਤੇ ਹਮਲਾ ਕਰਕੇ ਉਨ੍ਹਾਂ ਦੀ ਜਾਨ ਲੈ ਲਈ।
ਮੁੱਢਲੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਰਦਾਤ ਤੋਂ ਪਹਿਲਾਂ ਪਰਿਵਾਰ ਵਿੱਚ ਘਰੇਲੂ ਝਗੜਾ ਹੋਇਆ ਸੀ। ਪੁਲਿਸ ਮੁਤਾਬਕ ਮੁਲਜ਼ਮ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ ਅਤੇ ਇਸੇ ਕਾਰਨ ਪਰਿਵਾਰ ਵਿੱਚ ਅਕਸਰ ਤਣਾਅ ਰਹਿੰਦਾ ਸੀ। ਹਾਲਾਂਕਿ ਕਤਲ ਦੀ ਸਹੀ ਵਜ੍ਹਾ ਅਤੇ ਘਟਨਾ ਦੇ ਪੂਰੇ ਹਾਲਾਤਾਂ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਘਟਨਾ ਸਮੇਂ ਮੁਲਜ਼ਮ ਦੀ ਬਜ਼ੁਰਗ ਮਾਂ ਘਰ ਦੀ ਪਹਿਲੀ ਮੰਜ਼ਿਲ ’ਤੇ ਮੌਜੂਦ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਤੁਰਨ-ਫਿਰਨ ਵਿੱਚ ਮੁਸ਼ਕਲ ਆ ਰਹੀ ਸੀ। ਇਸ ਕਾਰਨ ਉਹ ਹੇਠਾਂ ਵਾਪਰੀ ਘਟਨਾ ਦੌਰਾਨ ਮਦਦ ਲਈ ਤੁਰੰਤ ਨਹੀਂ ਪਹੁੰਚ ਸਕੀ।
ਦੋਹਰੇ ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਦੀ ਜਾਂਚ ਕਰਨ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਫਿਲਹਾਲ ਪੁਲਿਸ ਵੱਲੋਂ ਕਤਲ ਦੇ ਪਿੱਛੇ ਦੀ ਪੂਰੀ ਵਜ੍ਹਾ, ਘਟਨਾ ਵਿੱਚ ਵਰਤੇ ਗਏ ਹਥਿਆਰ ਅਤੇ ਵਾਰਦਾਤ ਨਾਲ ਜੁੜੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.