ਤਾਜਾ ਖਬਰਾਂ
ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਵਾਰਾ ਨੂੰ ਮਨੁੱਖੀ ਆਧਾਰ ’ਤੇ ਪੈਰੋਲ ਦਿੱਤੇ ਜਾਣ ਦੀ ਮੰਗ ਦਾ ਸਮਰਥਨ ਕੀਤਾ।
ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਰਫ਼ ਕਾਨੂੰਨੀ ਨਹੀਂ, ਸਗੋਂ ਮਨੁੱਖੀ ਨਜ਼ਰੀਏ ਨਾਲ ਵੀ ਦੇਖਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਬਜ਼ੁਰਗ ਹਨ ਅਤੇ ਉਨ੍ਹਾਂ ਦੀ ਸੰਭਾਲ ਲਈ ਪੁੱਤਰ ਦੀ ਮੌਜੂਦਗੀ ਜ਼ਰੂਰੀ ਹੈ।
ਬਿੱਟੂ ਨੇ ਕਿਹਾ ਕਿ ਕਿਸੇ ਵੀ ਕੈਦੀ ਦੀ ਬਜ਼ੁਰਗ ਮਾਂ ਦਾ ਕੋਈ ਦੋਸ਼ ਨਹੀਂ ਹੁੰਦਾ ਅਤੇ ਜੇਕਰ ਉਹ ਆਪਣੇ ਪੁੱਤਰ ਦੀ ਦੇਖਭਾਲ ਅਤੇ ਸਹਾਰੇ ਦੀ ਮੁਹਤਾਜ ਹੈ ਤਾਂ ਸਰਕਾਰ ਨੂੰ ਇਸ ਪੱਖ ’ਤੇ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੈਰੋਲ ਦੀ ਮੰਗ ਪੂਰੀ ਤਰ੍ਹਾਂ ਮਨੁੱਖੀ ਅਧਾਰ ’ਤੇ ਕੀਤੀ ਜਾ ਰਹੀ ਹੈ ਅਤੇ ਬਜ਼ੁਰਗ ਮਾਤਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ।
ਰਵਨੀਤ ਬਿੱਟੂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ, ਕਿਉਂਕਿ ਹਵਾਰਾ ਦੀ ਪੈਰੋਲ ਦਾ ਮਾਮਲਾ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Get all latest content delivered to your email a few times a month.