IMG-LOGO
ਹੋਮ ਪੰਜਾਬ: ਰਾਏਕੋਟ ਲਾਗੇ ਬੇਕਾਬੂ ਕਾਰ ਛੱਪੜ 'ਚ ਡਿੱਗੀ: 'ਆਪ' ਆਗੂ ਸਮੇਤ...

ਰਾਏਕੋਟ ਲਾਗੇ ਬੇਕਾਬੂ ਕਾਰ ਛੱਪੜ 'ਚ ਡਿੱਗੀ: 'ਆਪ' ਆਗੂ ਸਮੇਤ ਦਿੜਬਾ ਦੇ 3 ਨੌਜਵਾਨਾਂ ਦੀ ਦਰਦਨਾਕ ਮੌਤ, 2 ਦੀ ਹਾਲਤ ਗੰਭੀਰ

Admin User - Aug 13, 2026 12:17 PM
IMG

ਰਾਏਕੋਟ ਨੇੜਲੇ ਪਿੰਡ ਬੱਸੀਆਂ ਵਿਖੇ ਲੰਘੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਨਕੋਦਰ ਤੋਂ ਦਿੜਬਾ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਿੰਡ ਦੇ ਬਾਹਰਵਾਰ ਬਣੇ ਛੱਪੜ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਕਾਰ ਸਵਾਰ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਮੇਤ ਤਿੰਨ ਨੌਜਵਾਨਾਂ ਦੀ ਪਾਣੀ ਵਿੱਚ ਡੁੱਬਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।


ਮੀਡੀਆ ਰਿਪੋਰਟਾਂ ਅਨੁਸਾਰ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੀ ਮਦਦ ਨਾਲ ਕਾਰ ਵਿੱਚ ਫਸੇ ਪੰਜੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਜਗਰਾਉਂ ਪਹੁੰਚਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਸੰਦੀਪ ਸਿੰਘ ਵਿਰਕ (ਵਾਈਸ ਪ੍ਰਧਾਨ, ਆਪ ਯੂਥ ਵਿੰਗ ਪਟਿਆਲਾ), ਬਲਕਾਰ ਸਿੰਘ ਅਤੇ ਵਿਸ਼ਾਲ (ਸਾਰੇ ਵਾਸੀ ਦਿੜਬਾ) ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਦੋ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


ਯੂਥ ਆਗੂ ਸੰਦੀਪ ਵਿਰਕ ਅਤੇ ਉਨ੍ਹਾਂ ਦੇ ਸਾਥੀਆਂ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਮਿਲਦਿਆਂ ਹੀ ਆਮ ਆਦਮੀ ਪਾਰਟੀ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.