IMG-LOGO
ਹੋਮ ਪੰਜਾਬ: ਪੰਜਾਬ ਕਾਂਗਰਸ 'ਚ ਵਧਿਆ ਅੰਦਰੂਨੀ ਕਲੇਸ਼: ਮਸਲਾ ਸੁਲਝਾਉਣ ਲਈ ਰਾਹੁਲ...

ਪੰਜਾਬ ਕਾਂਗਰਸ 'ਚ ਵਧਿਆ ਅੰਦਰੂਨੀ ਕਲੇਸ਼: ਮਸਲਾ ਸੁਲਝਾਉਣ ਲਈ ਰਾਹੁਲ ਗਾਂਧੀ ਆਪ ਸੰਭਾਲਣਗੇ ਕਮਾਨ, ਅੰਮ੍ਰਿਤਸਰ ਦੌਰੇ ਦੀ ਤਿਆਰੀ

Admin User - Aug 13, 2026 12:35 PM
IMG

ਪੰਜਾਬ ਕਾਂਗਰਸ ਵਿੱਚ ਛਿੜੀ ਗੁੱਟਬਾਜ਼ੀ ਅਤੇ ਅੰਦਰੂਨੀ ਬਗ਼ਾਵਤ ਨੂੰ ਸ਼ਾਂਤ ਕਰਨ ਲਈ ਹੁਣ ਕਾਂਗਰਸ ਹਾਈਕਮਾਂਡ ਨੇ ਸਿੱਧਾ ਮੋਰਚਾ ਸੰਭਾਲ ਲਿਆ ਹੈ। ਸੂਤਰਾਂ ਮੁਤਾਬਕ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਇਸੇ ਮਹੀਨੇ ਪੰਜਾਬ ਦਾ ਅਹਿਮ ਦੌਰਾ ਕਰ ਸਕਦੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਸੂਬੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਬੰਦ ਕਮਰਾ ਬੈਠਕਾਂ ਕਰਕੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ।


ਜ਼ਿਕਰਯੋਗ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜਿਆਂ ਵਿਚਾਲੇ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨ ਲਈ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੂੰ ਭੇਜਿਆ ਗਿਆ ਸੀ। ਪਰ 'ਹਰ ਬੂਥ-ਕਾਂਗਰਸ ਮਜ਼ਬੂਤ' ਮੁਹਿੰਮ ਦੌਰਾਨ ਹਾਲਾਤ ਸੁਧਰਨ ਦੀ ਬਜਾਏ ਹੋਰ ਵਿਗੜ ਗਏ। ਬੈਠਕਾਂ ਵਿੱਚ ਰਾਜਾ ਵੜਿੰਗ ਦਾ ਵਿਰੋਧ ਹੋਇਆ ਅਤੇ ਚੰਨੀ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ ਗਈ, ਜਿਸ ਨਾਲ ਹਾਈਕਮਾਂਡ ਦੀ ਚਿੰਤਾ ਵਧ ਗਈ। ਇਸ ਘਟਨਾਕ੍ਰਮ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੀ ਨਿੱਜੀ ਟੀਮ ਨੂੰ ਜ਼ਮੀਨੀ ਫ਼ੀਡਬੈਕ ਇਕੱਠੀ ਕਰਨ ਦੇ ਨਿਰਦੇਸ਼ ਦਿੱਤੇ ਹਨ।


ਦੂਜੇ ਪਾਸੇ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੌਜੂਦਾ ਸਿਆਸੀ ਸਮੀਕਰਨਾਂ ਬਾਰੇ ਚਰਚਾ ਕੀਤੀ। ਇਸ ਤੋਂ ਪਹਿਲਾਂ ਬਾਜਵਾ ਸਮੇਤ ਪੰਜਾਬ ਦੇ 15 ਕਾਂਗਰਸੀ ਵਿਧਾਇਕਾਂ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਸੀ, تاکہ ਪਾਰਟੀ ਵਿੱਚ ਵਧ ਰਹੇ ਕਲੇਸ਼ ਦਾ ਜਲਦ ਤੋਂ ਜਲਦ ਕੋਈ ਸਥਾਈ ਹੱਲ ਕੱਢਿਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.