ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਅਚਾਨਕ ਹਮਲਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਮਲੇ ਵਿੱਚ ਉਨ੍ਹਾਂ ਦੀ ਬਾਂਹ 'ਤੇ ਸੱਟ ਲੱਗੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਉਹ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਮੱਥਾ ਟੇਕ ਕੇ ਵਾਪਸ ਅਪੜ ਰਹੇ ਸਨ।
ਚਸ਼ਮਦੀਦਾਂ ਅਨੁਸਾਰ ਹਮਲੇ 'ਚ 2 ਲੋਕ ਸ਼ਾਮਲ ਸਨ। ਜਿਵੇਂ ਹੀ ਹਮਲਾਵਰ ਸੁਖਬੀਰ ਬਾਦਲ ਵੱਲ ਵਧੇ, ਮੌਕੇ 'ਤੇ ਮੌਜੂਦ ਸੁਰੱਖਿਆ ਮੁਲਾਜ਼ਮ ਨੇ ਤੁਰੰਤ ਮੁਸਤੈਦੀ ਦਿਖਾਉਂਦਿਆਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਝੜਪ ਦੌਰਾਨ ਸੁਖਬੀਰ ਬਾਦਲ ਦੀ ਜਾਨ ਬਚਾਉਂਦਿਆਂ ਉਕਤ ਪੁਲਿਸ ਕਰਮਚਾਰੀ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਤੇ ਮਕਸਦ ਦਾ ਪਤਾ ਲਗਾਇਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਅਕਾਲੀ ਦਲ ਦੇ ਸਮਰਥਕਾਂ ਅਤੇ ਸਿਆਸੀ ਹਲਕਿਆਂ 'ਚ ਭਾਰੀ ਰੋਸ ਦੀ ਲਹਿਰ ਹੈ।
Get all latest content delivered to your email a few times a month.