ਤਾਜਾ ਖਬਰਾਂ
ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਦਖ਼ਲ ਦੇ ਕੇ ਹਮਲਾਵਰ ਨੂੰ ਕਾਬੂ ਕਰ ਲਿਆ। ਘਟਨਾ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਗੱਲ ਸਾਹਮਣੇ ਆਈ ਹੈ, ਜਦਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ।
ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਸੁਖਬੀਰ ਬਾਦਲ ’ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ ਅਤੇ ਇਸ ਘਟਨਾ ਪਿੱਛੇ ਪੰਥ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਹੋਣ ਦਾ ਖਦਸ਼ਾ ਹੈ। ਉਨ੍ਹਾਂ ਮਹਾਰਾਸ਼ਟਰ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਪੁਲਿਸ ਵੱਲੋਂ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹਮਲੇ ਦਾ ਅਸਲ ਮਕਸਦ ਹਾਲੇ ਸਪੱਸ਼ਟ ਨਹੀਂ ਹੋ ਸਕਿਆ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਮੌਕੇ ’ਤੇ ਮੌਜੂਦ ਲੋਕਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਧਾਰਮਿਕ ਸਥਾਨ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
Get all latest content delivered to your email a few times a month.