IMG-LOGO
ਹੋਮ ਪੰਜਾਬ, ਰਾਸ਼ਟਰੀ, ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲੇ ਦੀ ਐਡਵੋਕੇਟ...

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

Admin User - Aug 13, 2026 04:28 PM
IMG

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਦਰਸ਼ਨ ਕਰਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਇਕ ਵਿਅਕਤੀ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਅਤੇ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਵਰਗੇ ਪਾਵਨ ਅਸਥਾਨ ’ਤੇ ਕਿਸੇ ਸ਼ਰਧਾਲੂ ਨਾਲ ਅਜਿਹੀ ਘਟਨਾ ਵਾਪਰਨਾ ਗੁਰਦੁਆਰਾ ਸਾਹਿਬ ਦੀ ਮਾਣ-ਮਰਯਾਦਾ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਆਪਣੇ ਪਰਿਵਾਰ ਸਮੇਤ ਗੁਰੂ ਘਰ ਵਿਖੇ ਦਰਸ਼ਨਾਂ ਲਈ ਗਏ ਸਨ ਅਤੇ ਉਨ੍ਹਾਂ ’ਤੇ ਹਮਲਾ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੁਝ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿੱਚ ਵੰਡ ਕੇ ਕੌਮ ਦੀ ਤਾਕਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਦੀ ਰੱਖਿਆ ਕਰਨਾ ਸਮੁੱਚੇ ਸਿੱਖ ਪੰਥ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਦੇ ਨਾਲ-ਨਾਲ ਇਸ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਵੀ ਬੇਨਕਾਬ ਕੀਤਾ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.