IMG-LOGO
ਹੋਮ ਪੰਜਾਬ: ਸੁਖਬੀਰ ਬਾਦਲ ’ਤੇ ਹਮਲੇ ਦੀ ਜਥੇਦਾਰ ਟੇਕ ਸਿੰਘ ਧਨੌਲਾ ਵੱਲੋਂ...

ਸੁਖਬੀਰ ਬਾਦਲ ’ਤੇ ਹਮਲੇ ਦੀ ਜਥੇਦਾਰ ਟੇਕ ਸਿੰਘ ਧਨੌਲਾ ਵੱਲੋਂ ਸਖ਼ਤ ਨਿੰਦਾ

Admin User - Aug 13, 2026 05:12 PM
IMG

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਮੰਦਭਾਗੀ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਕਰਾਰ ਦਿੱਤਾ।

ਜਥੇਦਾਰ ਨੇ ਕਿਹਾ ਕਿ ਗੁਰੂ ਘਰ ਵਿਖੇ ਹਰ ਸ਼ਰਧਾਲੂ ਸ਼ਰਧਾ ਅਤੇ ਨਿਮਰਤਾ ਨਾਲ ਨਤਮਸਤਕ ਹੋਣ ਆਉਂਦਾ ਹੈ। ਅਜਿਹੇ ਪਵਿੱਤਰ ਅਸਥਾਨ ’ਤੇ ਕਿਸੇ ਵਿਅਕਤੀ ਵੱਲੋਂ ਹਿੰਸਕ ਕਾਰਵਾਈ ਕਰਨਾ ਬੇਹੱਦ ਨਿੰਦਣਯੋਗ ਹੈ ਅਤੇ ਇਸ ਨਾਲ ਗੁਰਦੁਆਰਾ ਸਾਹਿਬ ਦੀ ਮਰਯਾਦਾ ਤੇ ਪਵਿੱਤਰਤਾ ਨੂੰ ਠੇਸ ਪਹੁੰਚਦੀ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਂਦੀਆਂ ਹਨ ਅਤੇ ਪੰਥ ਅੰਦਰ ਆਪਸੀ ਅਵਿਸ਼ਵਾਸ ਪੈਦਾ ਕਰ ਸਕਦੀਆਂ ਹਨ। ਜਥੇਦਾਰ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਅਤੇ ਘਟਨਾ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਬੇਨਕਾਬ ਕਰਨ ਦੀ ਮੰਗ ਕੀਤੀ।

ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਦੀ ਮਰਯਾਦਾ, ਪਵਿੱਤਰਤਾ ਅਤੇ ਸਤਿਕਾਰ ਨੂੰ ਕਾਇਮ ਰੱਖਣ ਲਈ ਸੰਜਮ ਅਤੇ ਇਕਜੁੱਟਤਾ ਨਾਲ ਕੰਮ ਕੀਤਾ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.