IMG-LOGO
ਹੋਮ ਪੰਜਾਬ: ਵੜਿੰਗ ਦਾ ‘ਆਪ’ ਸਰਕਾਰ ’ਤੇ ਹਮਲਾ, ਭਰਤੀ ਪ੍ਰਕਿਰਿਆ ’ਚ ਬੇਨਿਯਮੀਆਂ...

ਵੜਿੰਗ ਦਾ ‘ਆਪ’ ਸਰਕਾਰ ’ਤੇ ਹਮਲਾ, ਭਰਤੀ ਪ੍ਰਕਿਰਿਆ ’ਚ ਬੇਨਿਯਮੀਆਂ ਦੇ ਲਾਏ ਦੋਸ਼

Admin User - Aug 13, 2026 05:24 PM
IMG

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਆਪਣੀ ਨਾਕਾਬਲੀਅਤ, ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਲਗਾਤਾਰ ਡਿਫਾਲਟਰ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤੀਆਂ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਨੌਜਵਾਨਾਂ ਨੂੰ ਝੱਲਣਾ ਪੈ ਰਿਹਾ ਹੈ।

ਵੜਿੰਗ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ 21 ਬਲਾਕ ਪ੍ਰੋਗਰਾਮ ਮੈਨੇਜਰਾਂ ਅਤੇ 44 ਕਲਸਟਰ ਕੋਆਰਡੀਨੇਟਰਾਂ ਦੀ ਭਰਤੀ ’ਤੇ ਰੋਕ ਲਗਾਏ ਜਾਣ ਦਾ ਹਵਾਲਾ ਦਿੰਦਿਆਂ ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਏ।

ਉਨ੍ਹਾਂ ਮੁਤਾਬਕ ਇਹ ਭਰਤੀ ਪ੍ਰਕਿਰਿਆ ਜਨਵਰੀ ਵਿੱਚ ਸ਼ੁਰੂ ਹੋਈ ਸੀ ਅਤੇ ਫਰਵਰੀ ਵਿੱਚ ਨਤੀਜਾ ਐਲਾਨਿਆ ਗਿਆ। ਕੁਝ ਉਮੀਦਵਾਰਾਂ ਵੱਲੋਂ ਇੰਟਰਵਿਊ ਦੌਰਾਨ ਅੰਕ ਦੇਣ ਦੀ ਪ੍ਰਕਿਰਿਆ ’ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਮਾਮਲਾ ਹਾਈ ਕੋਰਟ ਤੱਕ ਪਹੁੰਚਿਆ। ਅਦਾਲਤ ਨੇ ਪੂਰਾ ਰਿਕਾਰਡ ਮੰਗਵਾਇਆ ਅਤੇ ਜਾਂਚ ਲਈ ਵਕੀਲਾਂ ਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਦੀ ਕਮੇਟੀ ਬਣਾਈ।

ਵੜਿੰਗ ਨੇ ਦਾਅਵਾ ਕੀਤਾ ਕਿ ਕਮੇਟੀ ਦੀ ਜਾਂਚ ਦੌਰਾਨ ਅੰਕ ਦੇਣ ਵਿੱਚ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਹਾਈ ਕੋਰਟ ਨੇ ਅਗਲੀ ਸੁਣਵਾਈ ਤੱਕ ਭਰਤੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਹਾਈ ਕੋਰਟ ਵੱਲੋਂ ਪੰਜਾਬ ਵਿੱਚ ਫਾਰਮਾਸਿਊਟੀਕਲ ਅਫਸਰਾਂ ਦੀ ਭਰਤੀ ਪ੍ਰਕਿਰਿਆ ’ਤੇ ਰੋਕ ਲਗਾਈ ਗਈ ਸੀ। ਵੜਿੰਗ ਨੇ ਦੋਸ਼ ਲਾਇਆ ਕਿ ਸਰਕਾਰ ਪੇਪਰ ਲੀਕ ਦੇ ਮਾਮਲਿਆਂ ਤੋਂ ਲੈ ਕੇ ਭਰਤੀ ਪ੍ਰਕਿਰਿਆ ਤੱਕ ਨੌਜਵਾਨਾਂ ਦਾ ਭਰੋਸਾ ਤੋੜ ਰਹੀ ਹੈ।

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਮਾਮਲਿਆਂ ਵਿੱਚ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਕਥਿਤ ਬੇਨਿਯਮੀਆਂ ਲਈ ਜਵਾਬਦੇਹੀ ਤੈਅ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.