IMG-LOGO
ਹੋਮ ਪੰਜਾਬ, ਰਾਸ਼ਟਰੀ, ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ 'ਚ ਵੱਡਾ ਅੱਪਡੇਟ: ਨਾਂਦੇੜ...

ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ 'ਚ ਵੱਡਾ ਅੱਪਡੇਟ: ਨਾਂਦੇੜ ਦੇ ਹਸਪਤਾਲ 'ਚੋਂ ਅੱਜ ਮਿਲ ਸਕਦੀ ਹੈ ਛੁੱਟੀ, ਪਰਿਵਾਰ ਦੀ ਸੁਰੱਖਿਆ ਕੀਤੀ ਗਈ ਸਖ਼ਤ

Admin User - Aug 14, 2026 11:15 AM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਨਾਂਦੇੜ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਸੁਖਬੀਰ ਬਾਦਲ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਸੰਭਾਵਨਾ ਹੈ।


ਜ਼ਿਕਰਯੋਗ ਹੈ ਕਿ ਗੁਰਦੁਆਰਾ ਮਾਤਾ ਸਾਹਿਬ ਕੌਰ ਨੇੜੇ ਹੋਏ ਇਸ ਹਮਲੇ ਦੌਰਾਨ ਸੁਖਬੀਰ ਬਾਦਲ ਨੇ ਬਚਾਅ ਲਈ ਆਪਣਾ ਸੱਜਾ ਹੱਥ ਅੱਗੇ ਕੀਤਾ ਸੀ, ਜਿਸ ਕਾਰਨ ਕਿਰਪਾਨ ਉਨ੍ਹਾਂ ਦੇ ਸੱਜੇ ਗੁੱਟ 'ਤੇ ਜਾ ਲੱਗੀ। ਹਸਪਤਾਲ ਵਿੱਚ ਉਨ੍ਹਾਂ ਦੇ ਗੁੱਟ 'ਤੇ 9 ਟਾਂਕੇ ਲਗਾਏ ਗਏ ਹਨ। ਘਟਨਾ ਤੋਂ ਬਾਅਦ ਨਾਂਦੇੜ ਵਿਖੇ ਇੱਕ ਨਿੱਜੀ ਹੋਟਲ 'ਚ ਠਹਿਰੇ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਬੇਹੱਦ ਸਖ਼ਤ ਕਰ ਦਿੱਤਾ ਗਿਆ ਹੈ।


ਪੁਲਿਸ ਨੇ ਵਾਰਦਾਤ ਤੋਂ ਤੁਰੰਤ ਬਾਅਦ ਕਥਿਤ ਹਮਲਾਵਰ ਨੂੰ ਕਾਬੂ ਕਰ ਲਿਆ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ ਸਰਕਾਰ ਵੱਲੋਂ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਫ਼ੋਨ 'ਤੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਕੁਸ਼ਲਤਾ ਪੁੱਛੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.