ਤਾਜਾ ਖਬਰਾਂ
ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ ਚਲਾਈ ਗਈ ਗੋਲੀ ਉਨ੍ਹਾਂ ਦੀ ਗੱਡੀ 'ਤੇ ਜਾ ਲੱਗੀ। ਜ਼ਿਕਰਯੋਗ ਹੈ ਕਿ ਗਿਆਨੀ ਰਘੁਬੀਰ ਸਿੰਘ ਉਹੀ ਜੱਥੇਦਾਰ ਹਨ, ਜਿਨ੍ਹਾਂ ਨੇ ਬੇਅਦਬੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
Get all latest content delivered to your email a few times a month.