ਤਾਜਾ ਖਬਰਾਂ
ਆਜ਼ਾਦੀ ਦਿਹਾੜੇ ਦੇ ਸ਼ੁਭ ਅਵਸਰ 'ਤੇ ਪੰਜਾਬ ਪੁਲਿਸ ਦੇ ਬਹਾਦਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਵਿਸ਼ੇਸ਼ ਕੌਮੀ ਸਨਮਾਨਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਵੱਕਾਰੀ 'ਰਾਸ਼ਟਰਪਤੀ ਮੈਡਲ' (President's Medal), 11 ਅਧਿਕਾਰੀਆਂ ਨੂੰ 'ਸ਼ਲਾਘਾਯੋਗ ਸੇਵਾ ਮੈਡਲ' ਅਤੇ ਇੱਕ ਸੀਨੀਅਰ ਅਧਿਕਾਰੀ ਨੂੰ 'ਮੁੱਖ ਮੰਤਰੀ ਮੈਡਲ' ਨਾਲ ਨਵਾਜਿਆ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਇੰਸਪੈਕਟਰ ਬਲਜੀਤ ਸਿੰਘ ਨੂੰ ਉਨ੍ਹਾਂ ਦੀਆਂ ਉੱਤਮ ਅਤੇ ਬੇਮਿਸਾਲ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਲਈ ਚੁਣਿਆ ਗਿਆ ਹੈ।
ਇਸ ਤੋਂ ਇਲਾਵਾ ਸ਼ਲਾਘਾਯੋਗ ਸੇਵਾ ਮੈਡਲ ਹਾਸਲ ਕਰਨ ਵਾਲੇ 11 ਅਧਿਕਾਰੀਆਂ 'ਚ ਸ਼ਾਮਲ ਹਨ:
IG ਬਾਬੂ ਲਾਲ ਮੀਣਾ
IG ਐੱਸ. ਭੂਪਤੀ
SP ਨਵਰੀਤ ਸਿੰਘ ਵਿਰਕ
DSP ਸੁਭਾਸ਼ ਚੰਦ
DSP ਜਸਵੀਰ ਸਿੰਘ
DSP ਕਰਨੈਲ ਸਿੰਘ
DSP ਸੰਜੀਵ ਕੁਮਾਰ
ACP ਗਗਨਦੀਪ ਸਿੰਘ
ਇੰਸਪੈਕਟਰ ਨਿਰਮਲ ਸਿੰਘ
ਇੰਸਪੈਕਟਰ ਰਸ਼ਪਾਲ ਸਿੰਘ
ASI ਨਿਰਮਲ ਸਿੰਘ
ਦੂਜੇ ਪਾਸੇ, ਪੰਜਾਬ ਸਰਕਾਰ ਵੱਲੋਂ ਖੰਨਾ ਦੇ SP (D) ਪਵਨਜੀਤ ਨੂੰ ਉਨ੍ਹਾਂ ਦੀ ਇਮਾਨਦਾਰੀ, ਡਿਊਟੀ ਪ੍ਰਤੀ ਅਟੁੱਟ ਸਮਰਪਣ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ 'ਮੁੱਖ ਮੰਤਰੀ ਮੈਡਲ' ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਪ੍ਰਾਪਤੀ 'ਤੇ ਐੱਸ.ਐੱਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਐੱਸ.ਪੀ. ਪਵਨਜੀਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਫ਼ਰਜ਼ ਪ੍ਰਤੀ ਵਫ਼ਾਦਾਰੀ ਦਾ ਨਤੀਜਾ ਹੈ, ਜਿਸ ਨਾਲ ਸਮੁੱਚੀ ਖੰਨਾ ਪੁਲਿਸ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ।
Get all latest content delivered to your email a few times a month.