ਤਾਜਾ ਖਬਰਾਂ
ਦਿੱਲੀ ਹਾਈ ਕੋਰਟ ਨੂੰ ਇੱਕ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤ ਕੰਪਲੈਕਸ 'ਚ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ। ਧਮਕੀ ਦੀ ਖ਼ਬਰ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ 'ਚ ਆ ਗਈਆਂ ਅਤੇ ਪੂਰੇ ਇਲਾਕੇ 'ਚ ਸੁਰੱਖਿਆ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (SOP) ਲਾਗੂ ਕਰ ਦਿੱਤੀ ਗਈ।
ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਖ਼ੁਦ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਬਣਾਏ ਹੋਏ ਹਨ। ਅਦਾਲਤ ਕੰਪਲੈਕਸ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਬੰਬ ਨਿਰੋਧਕ ਦਸਤੇ (Bomb Disposal Squad) ਵੱਲੋਂ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਪੁਲਿਸ ਈਮੇਲ ਭੇਜਣ ਵਾਲੇ ਦੀ ਲੋਕੇਸ਼ਨ ਅਤੇ IP ਐਡਰੈੱਸ ਟਰੇਸ ਕਰਨ 'ਚ ਜੁਟੀ ਹੋਈ ਹੈ।
Get all latest content delivered to your email a few times a month.