IMG-LOGO
ਹੋਮ ਪੰਜਾਬ, ਰਾਸ਼ਟਰੀ, ਨਾਂਦੇੜ ਹਮਲੇ ਤੋਂ ਬਾਅਦ ਹਸਪਤਾਲ 'ਚੋਂ ਛੁੱਟੀ ਮਿਲਦੇ ਹੀ ਬੋਲੇ...

ਨਾਂਦੇੜ ਹਮਲੇ ਤੋਂ ਬਾਅਦ ਹਸਪਤਾਲ 'ਚੋਂ ਛੁੱਟੀ ਮਿਲਦੇ ਹੀ ਬੋਲੇ ਸੁਖਬੀਰ ਬਾਦਲ: "ਨਾ ਕਦੇ ਡਰੇ ਹਾਂ, ਨਾ ਡਰਾਂਗੇ; ਪੰਜਾਬ ਦਾ ਆਪਸੀ ਭਾਈਚਾਰਾ ਸਾਡੇ ਲਈ ਸਭ...

Admin User - Aug 14, 2026 02:03 PM
IMG

ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਸਦ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਸਪਤਾਲ ਤੋਂ ਬਾਹਰ ਆਉਂਦਿਆਂ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਾਦਲ ਨੇ ਸਪੱਸ਼ਟ ਕੀਤਾ ਕਿ ਅਜਿਹੇ ਹਮਲਿਆਂ ਨਾਲ ਉਹ ਡਰਨ ਵਾਲੇ ਨਹੀਂ ਹਨ ਅਤੇ ਅਕਾਲੀ ਦਲ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ।


ਜ਼ਿਕਰਯੋਗ ਹੈ ਕਿ ਬੀਤੇ ਦਿਨ ਨਿਹੰਗ ਜਸਪਾਲ ਸਿੰਘ ਵੱਲੋਂ ਕੀਤੇ ਗਏ ਇਸ ਹਮਲੇ ਦੌਰਾਨ ਮੌਕੇ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਮੁਲਜ਼ਮ ਨੂੰ ਦਬੋਚ ਲਿਆ ਸੀ। ਹਮਲੇ 'ਚ ਜ਼ਖ਼ਮੀ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਗੁੱਟ 'ਤੇ 8 ਤੋਂ 9 ਟਾਂਕੇ ਲਗਾਏ ਗਏ।


ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਸੁਖਬੀਰ ਬਾਦਲ ਨੇ ਕਿਹਾ, "ਮੇਰੇ 'ਤੇ ਪਹਿਲਾਂ ਵੀ ਹਮਲਾ ਕੀਤਾ ਗਿਆ ਸੀ ਅਤੇ ਹੁਣ ਫਿਰ ਜਾਨੋਂ ਮਾਰਨ ਦੀ ਕੋਸ਼ਿਸ਼ ਹੋਈ ਹੈ। ਇਹ ਦੋਵੇਂ ਹਮਲੇ ਧਾਰਮਿਕ ਅਸਥਾਨਾਂ 'ਤੇ ਹੋਣਾ ਬੇਹੱਦ ਮੰਦਭਾਗਾ ਹੈ।" ਉਨ੍ਹਾਂ ਅੱਗੇ ਦੁਹਰਾਇਆ ਕਿ ਉਹ ਕਿਸੇ ਵੀ ਧਮਕੀ ਜਾਂ ਹਮਲੇ ਤੋਂ ਨਹੀਂ ਘਬਰਾਉਣਗੇ ਅਤੇ ਪੰਜਾਬ 'ਚ ਆਪਸੀ ਭਾਈਚਾਰਾ ਤੇ ਅਮਨ-ਸ਼ਾਂਤੀ ਬਣਾਏ ਰੱਖਣਾ ਹੀ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.