IMG-LOGO
ਹੋਮ ਪੰਜਾਬ: ਸਪੀਕਰ ਸੰਧਵਾਂ ਦੀ ਰਿਹਾਇਸ਼ ਅੱਗੇ ਬੈਠੇ ਕਿਸਾਨਾਂ 'ਤੇ ਪੁਲਿਸ ਦੀ...

ਸਪੀਕਰ ਸੰਧਵਾਂ ਦੀ ਰਿਹਾਇਸ਼ ਅੱਗੇ ਬੈਠੇ ਕਿਸਾਨਾਂ 'ਤੇ ਪੁਲਿਸ ਦੀ ਸਖ਼ਤੀ: ਧਰਨਾ ਚੁੱਕਵਾਇਆ, ਕਈ ਆਗੂ ਹਿਰਾਸਤ 'ਚ; ਰੇਲ ਰੋਕੋ ਅੰਦੋਲਨ ਦਾ ਖ਼ਦਸ਼ਾ

Admin User - Aug 14, 2026 02:59 PM
IMG

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਲੰਬੇ ਸਮੇਂ ਤੋਂ ਡੇਰੇ ਲਾਈ ਬੈਠੇ ਕਿਸਾਨਾਂ ਖ਼ਿਲਾਫ਼ ਪੁਲਿਸ ਨੇ ਅੱਜ ਸਖ਼ਤ ਕਾਰਵਾਈ ਕੀਤੀ ਹੈ। ਪੁਲਿਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਧਰਨਾ ਜ਼ਬਰਦਸਤੀ ਚੁੱਕਵਾ ਦਿੱਤਾ ਅਤੇ ਵਿਰੋਧ ਕਰ ਰਹੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ। ਇਸ ਕਾਰਵਾਈ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਣਾਅ ਹੋਰ ਵਧ ਗਿਆ ਹੈ।


ਜ਼ਿਕਰਯੋਗ ਹੈ ਕਿ ਇਹ ਧਰਨਾ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੀ ਅਗਵਾਈ ਹੇਠ ਲਗਾਇਆ ਗਿਆ ਸੀ। ਪੁਲਿਸ ਵੱਲੋਂ ਚੁੱਕੇ ਜਾਣ ਤੋਂ ਬਾਅਦ ਵੀ ਕਿਸਾਨਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ 'ਤੇ ਡਟੇ ਰਹਿਣ ਦਾ ਐਲਾਨ ਕੀਤਾ।


ਕਿਸਾਨ ਜਥੇਬੰਦੀਆਂ ਅਨੁਸਾਰ ਉਹ ਹੇਠ ਲਿਖੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ:


OTS ਸਕੀਮ: ਖੇਤੀਬਾੜੀ ਵਿਕਾਸ ਬੈਂਕਾਂ ਦੇ ਕਰਜ਼ਿਆਂ ਦੇ ਨਿਪਟਾਰੇ ਲਈ 'ਵਨ ਟਾਈਮ ਸੈਟਲਮੈਂਟ' (OTS) ਲਾਗੂ ਕੀਤੀ ਜਾਵੇ।


ਬੈਂਕ ਚੈੱਕ ਵਾਪਸੀ: ਕਰਜ਼ਾ ਦਿੰਦੇ ਸਮੇਂ ਬੈਂਕਾਂ ਵੱਲੋਂ ਲਏ ਗਏ ਖ਼ਾਲੀ/ਸੁਰੱਖਿਆ ਚੈੱਕ ਵਾਪਸ ਕੀਤੇ ਜਾਣ, ਤਾਂ ਜੋ ਕਿਸਾਨਾਂ 'ਤੇ ਮਾਨਸਿਕ ਦਬਾਅ ਨਾ ਬਣਾਇਆ ਜਾ ਸਕੇ।


ਸਾਮਾਨ ਦੀ ਭਰਪਾਈ: ਖਨੌਰੀ ਅਤੇ ਸ਼ੰਭੂ ਬਾਰਡਰ ਮੋਰਚਿਆਂ ਤੋਂ ਚੋਰੀ ਹੋਏ ਕਿਸਾਨਾਂ ਦੇ ਸਾਮਾਨ ਦਾ ਮੁਆਵਜ਼ਾ ਦਿੱਤਾ ਜਾਵੇ।


ਪੁਲਿਸ ਕਾਰਵਾਈ ਤੋਂ ਭੜਕੇ ਕਿਸਾਨਾਂ ਵੱਲੋਂ ਅੱਜ ਸੂਬੇ 'ਚ ਰੇਲਵੇ ਟਰੈਕ ਜਾਮ ਕਰਨ ਦਾ ਵੱਡਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਅਤੇ ਪ੍ਰਸ਼ਾਸਨ ਨੇ ਸੁਰੱਖਿਆ ਦੇੜ੍ਹ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਸਾਫ਼ ਸ਼ਬਦਾਂ 'ਚ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਪੱਕਾ ਹੱਲ ਨਹੀਂ ਨਿਕਲਦਾ, ਉਦੋਂ ਤੱਕ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.