IMG-LOGO
ਹੋਮ ਪੰਜਾਬ: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ: ਕਿਹਾ-ਪੰਜਾਬ ਦੀ...

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ: ਕਿਹਾ-ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦੇਵਾਂਗੇ

Admin User - Aug 14, 2026 08:12 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸਾਹਿਬ ਵਿੱਚ ਹੋਏ ਕਾਤਲਾਨਾ ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਆਪਣਾ ਪਹਿਲਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਦੇ ਮੌਜੂਦਾ ਹਾਲਾਤ ਦਾ ਫਾਇਦਾ ਚੁੱਕ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਅਜਿਹੀਆਂ ਤਾਕਤਾਂ ਨਾਲ ਕਦੇ ਸਮਝੌਤਾ ਨਹੀਂ ਕੀਤਾ ਸੀ। ਉਨ੍ਹਾਂ ਮੁਤਾਬਕ, ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚਕਾਰ ਭਾਈਚਾਰਕ ਸਾਂਝ ਅਤੇ ਆਪਸੀ ਸਤਿਕਾਰ ਨੂੰ ਹਮੇਸ਼ਾ ਤਰਜੀਹ ਦਿੱਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਸਾਰੇ ਧਰਮਾਂ ਦਾ ਸਤਿਕਾਰ ਸ਼੍ਰੋਮਣੀ ਅਕਾਲੀ ਦਲ ਦੀ ਨੀਤੀ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾ ਚੁੱਕੀਆਂ ਹਨ। ਉਨ੍ਹਾਂ ਨੇ ਲਗਭਗ ਡੇਢ ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਹੋਏ ਹਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਮੁੜ ਉਨ੍ਹਾਂ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਪਵਿੱਤਰ ਅਸਥਾਨ ’ਤੇ ਹਮਲਾ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਅਜਿਹੇ ਹਮਲੇ ਉਨ੍ਹਾਂ ਨੂੰ ਡਰਾ ਨਹੀਂ ਸਕਦੇ ਅਤੇ ਉਹ ਪੰਜਾਬ ਵਿਰੋਧੀ ਜਾਂ ਦੇਸ਼ ਵਿਰੋਧੀ ਤਾਕਤਾਂ ਦੇ ਦਬਾਅ ਹੇਠ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਾਰਮਿਕ ਭਾਈਚਾਰਕ ਸਾਂਝ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਉਹ ਹਮੇਸ਼ਾ ਕੁਰਬਾਨੀ ਦੇਣ ਲਈ ਤਿਆਰ ਰਹਿਣਗੇ।

ਹਮਲੇ ਦੌਰਾਨ ਆਪਣੀ ਜਾਨ ਬਚਣ ਨੂੰ ਉਨ੍ਹਾਂ ਨੇ ਗੁਰੂ ਸਾਹਿਬ ਦੀ ਮਿਹਰ ਦੱਸਿਆ। ਸੁਖਬੀਰ ਬਾਦਲ ਨੇ ਕਿਹਾ ਕਿ ਹਮਲਾਵਰਾਂ ਵੱਲੋਂ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਦੇ ਬਾਵਜੂਦ ਗੁਰੂ ਸਾਹਿਬ ਨੇ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜਿਸ ਵਿਅਕਤੀ ’ਤੇ ਗੁਰੂ ਦੀ ਮਿਹਰ ਹੋਵੇ, ਉਸ ਦਾ ਕੋਈ ਵੀ ਵਾਲ ਵਿੰਗਾ ਨਹੀਂ ਕਰ ਸਕਦਾ।

ਇਸੇ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਨਿੱਜੀ ਤੌਰ ’ਤੇ ਫੋਨ ਕਰਕੇ ਹਾਲ-ਚਾਲ ਪੁੱਛਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘਟਨਾ ਦਾ ਤੁਰੰਤ ਨੋਟਿਸ ਲੈਣਾ ਅਤੇ ਜਾਂਚ ਵਿੱਚ ਮਹਾਰਾਸ਼ਟਰ ਸਰਕਾਰ ਨਾਲ ਕੇਂਦਰੀ ਏਜੰਸੀਆਂ ਨੂੰ ਸਹਿਯੋਗ ਕਰਨ ਦੀ ਹਦਾਇਤ ਦੇਣਾ ਸ਼ਲਾਘਾਯੋਗ ਹੈ।

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੇ ਔਖੇ ਸਮੇਂ ਵਿੱਚ ਪਰਿਵਾਰ ਤੱਕ ਪਹੁੰਚ ਕਰਕੇ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.