IMG-LOGO
ਹੋਮ ਪੰਜਾਬ: 80ਵੇਂ ਆਜ਼ਾਦੀ ਦਿਹਾੜੇ 'ਤੇ ਫ਼ਿਰੋਜ਼ਪੁਰ 'ਚ CM ਭਗਵੰਤ ਮਾਨ ਨੇ...

80ਵੇਂ ਆਜ਼ਾਦੀ ਦਿਹਾੜੇ 'ਤੇ ਫ਼ਿਰੋਜ਼ਪੁਰ 'ਚ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, 25 ਪੁਲਿਸ ਅਧਿਕਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ

Admin User - Aug 15, 2026 10:24 AM
IMG

ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮਾਰਚ ਪਾਸਟ 'ਚ BSF, ਪੰਜਾਬ ਪੁਲਿਸ, NCC ਅਤੇ ਸਕਾਊਟਸ ਦੀਆਂ ਟੁਕੜੀਆਂ ਨੇ ਹਿੱਸਾ ਲਿਆ, ਜਦਕਿ ਸ਼ਾਨਦਾਰ ਸੇਵਾਵਾਂ ਲਈ 25 ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਇਤਿਹਾਸਕ ਸਮਾਗਮ 'ਚ ਪਹਿਲੀ ਵਾਰ 'ਵੰਦੇ ਮਾਤਰਮ' ਦਾ ਗਾਇਨ ਵੀ ਕੀਤਾ ਗਿਆ।


ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1947 ਦੀ ਵੰਡ ਦੀ ਸਭ ਤੋਂ ਵੱਡੀ ਕੀਮਤ ਪੰਜਾਬੀਆਂ ਨੇ ਚੁਕਾਈ ਹੈ। ਆਜ਼ਾਦੀ ਦੀ ਲੜਾਈ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਪੰਜਾਬੀਆਂ ਦਾ ਯੋਗਦਾਨ ਹਮੇਸ਼ਾ ਮੋਹਰੀ ਰਿਹਾ ਹੈ। ਪੰਜਾਬ ਦੀ ਭਾਈਚਾਰਕ ਸਾਂਝ 'ਤੇ ਬੋਲਦਿਆਂ CM ਮਾਨ ਨੇ ਕਿਹਾ, "ਪੰਜਾਬ ਦੀ ਧਰਤੀ ਬਹੁਤ ਜ਼ਰਖ਼ੇਜ਼ ਹੈ, ਇੱਥੇ ਜੋ ਵੀ ਬੀਜੋ ਪੁੰਗਰ ਪੈਂਦਾ ਹੈ, ਪਰ ਇਸ ਪਵਿੱਤਰ ਧਰਤੀ 'ਤੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ। ਜੋ ਤਾਕਤਾਂ ਪੰਜਾਬ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਉਨ੍ਹਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣਗੇ।"


ਆਪਣੀ ਸਰਕਾਰ ਦੇ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਭਵਨ ਦੀ ਥਾਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ। ਇਸ ਤੋਂ ਇਲਾਵਾ ਸਰਕਾਰੀ ਦਫ਼ਤਰਾਂ 'ਚ ਮੁੱਖ ਮੰਤਰੀ ਦੀ ਫ਼ੋਟੋ ਹਟਾ ਕੇ ਸ਼ਹੀਦ ਭਗਤ ਸਿੰਘ ਅਤੇ ਡਾ. ਬੀ. ਆਰ. ਅੰਬੇਡਕਰ ਦੀਆਂ ਤਸਵੀਰਾਂ ਲਗਾਉਣ ਦਾ ਫ਼ੈਸਲਾ ਲਿਆ ਗਿਆ।


ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਘਰਾਂ 'ਚ ਆਰਾਮ ਨਾਲ ਸੌਂਦੇ ਹਾਂ, ਉਸ ਸਮੇਂ ਸਾਡੇ ਜਾਂਬਾਜ਼ ਜਵਾਨ ਬੀਕਾਨੇਰ ਦੇ ਤਪਦੇ ਮਾਰੂਥਲਾਂ ਅਤੇ ਮਾਈਨਸ 50 ਡਿਗਰੀ ਦੇ ਬਰਫ਼ੀਲੇ ਤਾਪਮਾਨ 'ਚ ਸਰਹੱਦਾਂ ਦੀ ਰਾਖੀ ਕਰ ਰਹੇ ਹੁੰਦੇ ਹਨ। ਉਨ੍ਹਾਂ ਨੇ ਕਾਰਗਿਲ ਤੋਂ ਲੈ ਕੇ ਜੈਸਲਮੇਰ ਤੱਕ ਦੇਸ਼ ਲਈ ਲੜਨ ਵਾਲੇ ਪੰਜਾਬੀ ਗੱਭਰੂਆਂ ਅਤੇ ਗੁਮਨਾਮ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.