IMG-LOGO
ਹੋਮ ਪੰਜਾਬ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਾਦਸੇ ਦਾ...

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਾਦਸੇ ਦਾ ਸ਼ਿਕਾਰ

Admin User - Aug 15, 2026 05:17 PM
IMG

ਰਾਜਪੁਰਾ ਦੇ ਗਗਨ ਚੌਂਕ (ਘਿਓ ਫੈਕਟਰੀ) ਨੇੜੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਅਤੇ ਘਨੌਰ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੇ ਕਾਫ਼ਲੇ ਨਾਲ ਸੜਕ ਹਾਦਸਾ ਵਾਪਰਿਆ। ਹਾਦਸੇ ਦੌਰਾਨ ਟਰੱਕ ਨੇ ਕਾਫ਼ਲੇ ਦੀਆਂ ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਝਿੰਜਰ ਦੀ ਗੱਡੀ ਸਮੇਤ ਦੋ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ।

ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਝਿੰਜਰ ਆਪਣੇ ਪਾਰਟੀ ਵਰਕਰਾਂ ਨਾਲ ਨੀਲਮ ਹਸਪਤਾਲ ਤੋਂ ਇੱਕ ਮਰੀਜ਼ ਦਾ ਪਤਾ ਲੈ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਸੜਕ ’ਤੇ ਅਚਾਨਕ ਇੱਕ ਰੇੜ੍ਹੀ ਆ ਜਾਣ ਕਾਰਨ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਸਮੇਂ ਪਿੱਛੋਂ ਆ ਰਹੇ ਟਰੱਕ ਨੇ ਕਾਫ਼ਲੇ ਦੀਆਂ ਗੱਡੀਆਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨਾਂ ਨੂੰ ਕਾਫ਼ੀ ਨੁਕਸਾਨ ਹੋਇਆ। ਹਾਲਾਂਕਿ ਰਾਹਤ ਦੀ ਗੱਲ ਰਹੀ ਕਿ ਸਰਬਜੀਤ ਸਿੰਘ ਝਿੰਜਰ ਅਤੇ ਉਨ੍ਹਾਂ ਦੇ ਸਾਥੀ ਪੂਰੀ ਤਰ੍ਹਾਂ ਸੁਰੱਖਿਅਤ ਰਹੇ ਅਤੇ ਕਿਸੇ ਨੂੰ ਵੀ ਕੋਈ ਸੱਟ ਨਹੀਂ ਲੱਗੀ।

ਇਲਾਕਾ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਭੁਪਿੰਦਰ ਸਿੰਘ ਨੇ ਵੀ ਘਟਨਾ ਦੀ ਪੁਸ਼ਟੀ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.