ਤਾਜਾ ਖਬਰਾਂ
ਜਾਣਕਾਰੀ ਮੁਤਾਬਕ, DIG ਪਰਮਿੰਦਰ ਸਿੰਘ ਮਸੂਰੀ ਵਿੱਚ ਸਿਖਲਾਈ ਪੂਰੀ ਕਰਨ ਤੋਂ ਬਾਅਦ ਅੰਬਾਲਾ ਜਾ ਰਹੇ ਸਨ। ਉਨ੍ਹਾਂ ਦੇ ਨਾਲ ਡਰਾਈਵਰ ਰਵੀ ਸ਼ੰਕਰ ਅਤੇ ਗਨਰ ਜੈਰਾਮ ਵੀ ਮੌਜੂਦ ਸਨ। ਸਵੇਰੇ ਕਰੀਬ 10:30 ਵਜੇ ਸਕਾਰਪੀਓ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਦੂਜੀ ਲੇਨ ਵਿੱਚ ਜਾ ਕੇ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਸਵਾਰੀਆਂ ਅੰਦਰ ਹੀ ਫਸ ਗਈਆਂ। ਰਾਹਗੀਰਾਂ ਦੀ ਮਦਦ ਨਾਲ ਪੁਲਿਸ ਨੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ DIG ਅਤੇ ਉਨ੍ਹਾਂ ਦੇ ਡਰਾਈਵਰ ਨੂੰ ਮ੍ਰਿਤਕ ਐਲਾਨ ਦਿੱਤਾ। ਗਨਰ ਜੈਰਾਮ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦਕਿ ਸਵਿਫਟ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦਾ ਵੀ ਇਲਾਜ ਚੱਲ ਰਿਹਾ ਹੈ।
DIG ਪਰਮਿੰਦਰ ਸਿੰਘ ਮੂਲ ਰੂਪ ਵਿੱਚ ਰੂਪਨਗਰ, ਪੰਜਾਬ ਦੇ ਰਹਿਣ ਵਾਲੇ ਸਨ ਅਤੇ ਇਸ ਸਮੇਂ ਸ੍ਰੀਨਗਰ ਵਿੱਚ ਤਾਇਨਾਤ ਸਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.