IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, ਭਾਰਤ ਨੇ ਹਾਕੀ ਵਿਸ਼ਵ ਕੱਪ 2026 'ਚ ਜਿੱਤ ਨਾਲ ਕੀਤਾ...

ਭਾਰਤ ਨੇ ਹਾਕੀ ਵਿਸ਼ਵ ਕੱਪ 2026 'ਚ ਜਿੱਤ ਨਾਲ ਕੀਤਾ ਆਗਾਜ਼, ਵੇਲਜ਼ ਨੂੰ 3-1 ਨਾਲ ਹਰਾਇਆ, ਕਪਤਾਨ ਹਰਮਨਪ੍ਰੀਤ ਨੇ ਕੀਤੇ ਦੋ ਗੋਲ

Admin User - Aug 15, 2026 07:15 PM
IMG

ਭਾਰਤੀ ਪੁਰਸ਼ ਹਾਕੀ ਟੀਮ ਨੇ ਹਾਕੀ ਵਿਸ਼ਵ ਕੱਪ 2026 ਵਿੱਚ ਸ਼ਾਨਦਾਰ ਸ਼ੁਰੂਆਤ ਕਰਦਿਆਂ ਆਪਣੇ ਪਹਿਲੇ ਪੂਲ ਡੀ ਮੈਚ ਵਿੱਚ ਵੇਲਜ਼ ਨੂੰ 3-1 ਨਾਲ ਮਾਤ ਦਿੱਤੀ। ਆਜ਼ਾਦੀ ਦਿਵਸ ਦੇ ਮੌਕੇ ‘ਤੇ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਸ਼ੁਰੂ ਤੋਂ ਹੀ ਦਬਦਬਾ ਬਣਾਈ ਰੱਖਿਆ ਅਤੇ ਜਿੱਤ ਦਰਜ ਕਰਕੇ ਟੂਰਨਾਮੈਂਟ ਵਿੱਚ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ।

ਪਹਿਲੇ ਕੁਆਰਟਰ ਵਿੱਚ ਭਾਰਤ ਨੇ ਤੇਜ਼ ਹਮਲਾਵਰ ਖੇਡ ਦਿਖਾਈ। 8ਵੇਂ ਮਿੰਟ ਵਿੱਚ ਸੰਜੇ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਭਾਰਤ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤੋਂ ਕੁਝ ਮਿੰਟ ਬਾਅਦ ਕਪਤਾਨ ਹਰਮਨਪ੍ਰੀਤ ਸਿੰਘ ਨੇ ਇੱਕ ਹੋਰ ਪੈਨਲਟੀ ਕਾਰਨਰ ‘ਤੇ ਸ਼ਾਨਦਾਰ ਡਰੈਗ-ਫਲਿਕ ਨਾਲ ਗੋਲ ਕਰਕੇ ਸਕੋਰ 2-0 ਕਰ ਦਿੱਤਾ।

ਦੂਜੇ ਕੁਆਰਟਰ ਵਿੱਚ ਦੋਵਾਂ ਟੀਮਾਂ ਵੱਲੋਂ ਕੋਈ ਗੋਲ ਨਹੀਂ ਹੋਇਆ, ਪਰ ਭਾਰਤੀ ਟੀਮ ਨੇ ਗੇਂਦ ‘ਤੇ ਆਪਣਾ ਕਬਜ਼ਾ ਬਣਾਈ ਰੱਖਿਆ। ਪਹਿਲੇ ਹਾਫ ਦੇ ਅੰਤ ਤੱਕ ਭਾਰਤ 2-0 ਨਾਲ ਅੱਗੇ ਸੀ।

ਤੀਜੇ ਕੁਆਰਟਰ ਵਿੱਚ ਭਾਰਤ ਨੇ ਆਪਣਾ ਹਮਲਾਵਰ ਰੁਖ ਜਾਰੀ ਰੱਖਿਆ ਅਤੇ ਹਰਮਨਪ੍ਰੀਤ ਸਿੰਘ ਨੇ ਆਪਣਾ ਦੂਜਾ ਅਤੇ ਟੀਮ ਦਾ ਤੀਜਾ ਗੋਲ ਕਰਕੇ ਸਕੋਰ 3-0 ਕਰ ਦਿੱਤਾ। ਆਖਰੀ ਕੁਆਰਟਰ ਵਿੱਚ ਵੇਲਜ਼ ਨੇ 56ਵੇਂ ਮਿੰਟ ਵਿੱਚ ਇੱਕ ਗੋਲ ਕਰਕੇ ਵਾਪਸੀ ਦੀ ਕੋਸ਼ਿਸ਼ ਕੀਤੀ, ਪਰ ਭਾਰਤੀ ਡਿਫੈਂਸ ਨੇ ਹੋਰ ਕੋਈ ਮੌਕਾ ਨਹੀਂ ਦਿੱਤਾ।

ਮੈਚ ਦੇ ਅੰਤ ਵਿੱਚ ਭਾਰਤ ਨੇ 3-1 ਨਾਲ ਜਿੱਤ ਦਰਜ ਕਰਕੇ ਪੂਲ ਡੀ ਵਿੱਚ ਆਪਣੇ ਅਭਿਆਨ ਦੀ ਮਜ਼ਬੂਤ ਸ਼ੁਰੂਆਤ ਕੀਤੀ। ਕਪਤਾਨ ਹਰਮਨਪ੍ਰੀਤ ਸਿੰਘ ਦੋ ਗੋਲਾਂ ਨਾਲ ਜਿੱਤ ਦੇ ਹੀਰੋ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.