ਤਾਜਾ ਖਬਰਾਂ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੈਰਹਾਜ਼ਰੀ ਵਿੱਚ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਨੂੰ ਕਾਇਰਾਨਾ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ 48 ਘੰਟੇ ਪਰਿਵਾਰ ਲਈ ਬੇਹੱਦ ਮੁਸ਼ਕਲ ਰਹੇ ਹਨ।
ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਸੁਖਬੀਰ ਬਾਦਲ ’ਤੇ ਹੋਇਆ ਹਮਲਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਲਈ ਰਚੀ ਗਈ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਉਨ੍ਹਾਂ ਦੇ ਹੌਸਲੇ ਨੂੰ ਹੋਰ ਮਜ਼ਬੂਤ ਕਰਨਗੀਆਂ।
ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਸਿਆਸਤ ਦੀ ਨਹੀਂ, ਸਗੋਂ ਪੰਜਾਬ ਨੂੰ ਬਚਾਉਣ ਦੀ ਹੈ। ਹਰਸਿਮਰਤ ਨੇ ਇਹ ਵੀ ਕਿਹਾ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਸੁਖਬੀਰ ਬਾਦਲ ਚੜ੍ਹਦੀਕਲਾ ਵਿੱਚ ਹਨ ਅਤੇ ਪੰਜਾਬ ਦੀ ਸੇਵਾ ਲਈ ਹੋਰ ਦ੍ਰਿੜ੍ਹਤਾ ਨਾਲ ਅੱਗੇ ਵਧਣਗੇ।
ਇਸ ਤੋਂ ਪਹਿਲਾਂ ਐਕਸ ’ਤੇ ਕੀਤੀ ਆਪਣੀ ਪੋਸਟ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੋ ਸਾਲਾਂ ਵਿੱਚ ਸੁਖਬੀਰ ਬਾਦਲ ’ਤੇ ਹੋਇਆ ਇਹ ਦੂਜਾ ਹਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੀਆਂ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਦੇ ਹੌਸਲੇ ਅਤੇ ਲੀਡਰਸ਼ਿਪ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ। ਉਨ੍ਹਾਂ ਮੁਤਾਬਕ, ਹਮਲੇ ਵਿੱਚ 150 ਤੋਂ ਵੱਧ ਟਾਂਕੇ ਲੱਗਣ ਦੇ ਬਾਵਜੂਦ ਸੁਖਬੀਰ ਬਾਦਲ ਦਾ ਹੌਸਲਾ ਹੋਰ ਮਜ਼ਬੂਤ ਹੋਇਆ ਹੈ ਅਤੇ ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ ਨੂੰ ਆਪਣੀ ਥਾਂ ਪਾਰਟੀ ਦਾ ਮੋਰਚਾ ਸੰਭਾਲਣ ਲਈ ਕਿਹਾ।
Get all latest content delivered to your email a few times a month.