ਤਾਜਾ ਖਬਰਾਂ
ਸੁਤੰਤਰਤਾ ਦਿਵਸ ਦੇ ਜਸ਼ਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਸਕੂਲਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਸੋਮਵਾਰ, 17 ਅਗਸਤ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ (Aided) ਅਤੇ ਨਿੱਜੀ (Private) ਸਕੂਲ ਮੁਕੰਮਲ ਤੌਰ 'ਤੇ ਬੰਦ ਰਹਿਣਗੇ।
ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਆਜ਼ਾਦੀ ਦਿਹਾੜੇ ਦੇ ਮੁੱਖ ਸਮਾਗਮ ਅਤੇ ਰਾਜ ਪੱਧਰੀ ਪਰੇਡ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਜਸ਼ਨਾਂ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਵੱਡੀ ਭਾਗੀਦਾਰੀ ਅਤੇ ਸਮਾਰੋਹ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਹੀ 17 ਅਗਸਤ (ਸੋਮਵਾਰ) ਨੂੰ ਛੁੱਟੀ ਘੋਸ਼ਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਬੱਚਿਆਂ ਨੂੰ ਵਿਸ਼ੇਸ਼ ਰਾਹਤ ਮਿਲ ਸਕੇ।
Get all latest content delivered to your email a few times a month.