IMG-LOGO
ਹੋਮ ਪੰਜਾਬ: ਤਰਨਤਾਰਨ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋਲੀਬਾਰੀ ’ਚ...

ਤਰਨਤਾਰਨ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਗੋਲੀਬਾਰੀ ’ਚ ਦੋ ਦੀ ਮੌਤ; ਇੱਕ ਨੌਜਵਾਨ ਗੰਭੀਰ

Admin User - Aug 15, 2026 07:43 PM
IMG

ਤਰਨਤਾਰਨ ਦੇ ਭਿਖੀਵਿੰਡ ਨੇੜੇ ਪਹੂਵਿੰਡ ਪਿੰਡ ਵਿੱਚ ਸ਼ਨੀਵਾਰ ਦੁਪਹਿਰ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।

ਜਾਣਕਾਰੀ ਮੁਤਾਬਕ, ਪਿੰਡ ਵਿੱਚ ਇੱਕ ਪਲਾਟ ਦੀ ਮਾਲਕੀ ਨੂੰ ਲੈ ਕੇ 55 ਸਾਲਾ ਸੁਖਰਾਜ ਸਿੰਘ ਉਰਫ਼ ਰਾਜੂ ਅਤੇ ਸਾਬਕਾ ਸਰਪੰਚ ਅਮਰਜੀਤ ਸਿੰਘ ਦੇ ਪਰਿਵਾਰਾਂ ਵਿਚਕਾਰ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਨੂੰ ਖੇਤਾਂ ਵਿੱਚ ਮੋਟਰ ਪੰਪ ਨੇੜੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਗੱਲ ਵਧਣ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।

ਗੋਲੀਬਾਰੀ ਦੌਰਾਨ ਸੁਖਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਪੁੱਤਰ ਗੁਰਨੂਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਦੂਜੀ ਧਿਰ ਦੇ 63 ਸਾਲਾ ਨਿਰਮਲ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਭਿਖੀਵਿੰਡ ਪੁਲਿਸ ਅਤੇ ਡੀਐਸਪੀ ਅਤੁਲ ਸੋਨੀ ਸਮੇਤ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪਿੰਡ ਵਿੱਚ ਤਣਾਅ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.