ਤਾਜਾ ਖਬਰਾਂ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਛਿੱਟੇ ਪੈਣ ਦੀ ਸੰਭਾਵਨਾ ਦੱਸੀ ਗਈ ਹੈ।
ਚੰਡੀਗੜ੍ਹ ਵਿੱਚ ਵੀ ਦਿਨ ਭਰ ਅਸਮਾਨ ਬੱਦਲਾਂ ਨਾਲ ਢੱਕਿਆ ਰਹਿ ਸਕਦਾ ਹੈ। ਇੱਥੇ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
ਪੰਜਾਬ ਵਿੱਚ ਸ਼ਨੀਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 0.3 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਰਿਕਾਰਡ ਕੀਤਾ ਗਿਆ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ, ਇਸ ਸਮੇਂ ਮਾਨਸੂਨ ਟ੍ਰਫ ਪੰਜਾਬ ਦੇ ਫਿਰੋਜ਼ਪੁਰ ਖੇਤਰ ਵਿੱਚੋਂ ਲੰਘ ਰਹੀ ਹੈ। ਇਸ ਦੇ ਨਾਲ ਹੀ ਇੱਕ ਪੱਛਮੀ ਗੜਬੜ ਵੀ ਸਰਗਰਮ ਹੈ। ਦੋਵਾਂ ਮੌਸਮੀ ਪ੍ਰਣਾਲੀਆਂ ਦਾ ਪ੍ਰਭਾਵ ਸੂਬੇ ਦੇ ਸਾਰੇ ਹਿੱਸਿਆਂ ਵਿੱਚ ਇੱਕੋ ਜਿਹਾ ਨਹੀਂ ਹੈ। ਇਸ ਕਾਰਨ ਕਿਤੇ ਮੀਂਹ ਪੈ ਰਿਹਾ ਹੈ, ਜਦਕਿ ਕਈ ਇਲਾਕਿਆਂ ਵਿੱਚ ਬੱਦਲਵਾਈ ਤੋਂ ਬਾਅਦ ਮੌਸਮ ਮੁੜ ਸਾਫ਼ ਹੋ ਰਿਹਾ ਹੈ।
ਮੌਸਮ ਵਿਭਾਗ ਨੇ 18 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਹੋਰ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।
Get all latest content delivered to your email a few times a month.