ਤਾਜਾ ਖਬਰਾਂ
ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਆਸ਼ੀਸ਼ ਬੈਨਰਜੀ ਨੇ ਆਪਣੇ ਸੁਸਾਈਡ ਨੋਟ ਵਿੱਚ ਆਪਣੇ ਉੱਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਲਿਖਿਆ ਕਿ ਉਹ ਆਪਣੀ ਲੰਬੀ ਸਿਆਸੀ ਜ਼ਿੰਦਗੀ ਦੌਰਾਨ ਕਦੇ ਵੀ ਵਿੱਤੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਨਹੀਂ ਰਹੇ ਅਤੇ ਨਾ ਹੀ ਕਿਸੇ ਤੋਂ ਗਲਤ ਤਰੀਕੇ ਨਾਲ ਪੈਸਾ ਲਿਆ।
ਬੈਨਰਜੀ ਨੇ ਨੋਟ ਵਿੱਚ ਕਿਹਾ ਕਿ ਕੁਝ ਪ੍ਰਸ਼ਾਸਨਿਕ ਅਤੇ ਟੈਂਡਰ ਸਬੰਧੀ ਮਾਮਲਿਆਂ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਸੀ। ਉਨ੍ਹਾਂ ਇਹ ਵੀ ਲਿਖਿਆ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਉਨ੍ਹਾਂ ਖ਼ਿਲਾਫ਼ ਕਥਿਤ ਤੌਰ 'ਤੇ ਸਾਜ਼ਿਸ਼ਾਂ ਕੀਤੀਆਂ ਗਈਆਂ।
ਆਪਣੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਰਾਜਨੀਤੀ ਤੋਂ ਦੂਰ ਰਹਿਣ, ਸ਼ਾਂਤੀ ਅਤੇ ਅਨੁਸ਼ਾਸਨ ਕਾਇਮ ਰੱਖਣ ਅਤੇ ਚੰਗੇ ਇਨਸਾਨ ਬਣਨ ਦੀ ਅਪੀਲ ਕੀਤੀ। ਉਨ੍ਹਾਂ ਆਪਣੇ ਅਧਿਆਪਕ ਵਜੋਂ ਲੰਬੇ ਸਫ਼ਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਈ ਵਿਦਿਆਰਥੀਆਂ ਨੂੰ ਬਿਨਾਂ ਫੀਸ ਦੇ ਵੀ ਪੜ੍ਹਾਇਆ।
ਨੋਟ ਦੇ ਅੰਤ ਵਿੱਚ ਬੈਨਰਜੀ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ਲਈ ਪਿਆਰ ਅਤੇ ਹੌਸਲੇ ਦਾ ਸੰਦੇਸ਼ ਛੱਡਿਆ ਅਤੇ ਸੱਚਾਈ ਤੇ ਹਿੰਮਤ ਨਾਲ ਜ਼ਿੰਦਗੀ ਜਿਊਣ ਦੀ ਗੱਲ ਕਹੀ।
Get all latest content delivered to your email a few times a month.